Punjab Weather update Today - Nirpakh Post
ਪੰਜਾਬ ਚ ਆਉਣ ਵਾਲੇ ਦਿਨਾਂ ਚ ਪਵੇਗੀ ਸੰਘਣੀ ਧੁੰਦ ! ਪ੍ਰਦੂਸ਼ਣ ਕਾਰਨ ਹਾਲਾਤ ਹੋਏ ਹੋਰ ਖ਼ਰਾਬ , ਜਾਣੋ ਆਪਣੇ ਇਲਾਕੇ ਦਾ ਹਾਲ
Punjab Weather Update
ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ ਭਾਵ ਕਿ ਸ਼ੁੱਕਰਵਾਰ ਅਤੇ ਸ਼ਨੀਵਾਰ ਦੋ ਦਿਨ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਉੱਥੇ ਹੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਵਿੱਚ ਨਹੀਂ ਰੁਕ ਰਹੇ। ਇਸ ਕਾਰਨ ਹਵਾ ਦੂਸ਼ਿਤ ਹੋ ਰਹੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (AQI) ਖ਼ਰਾਬ ਹੈ।
ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਵਿਚ ਵੀ 0.2 ਦੀ ਕਮੀ ਆਈ ਹੈ। ਇਹ ਵੀ ਆਮ ਦੇ ਪਹੁੰਚ ਆ ਗਿਆ ਹੈ।
ਮੰਡੀ ਗੋਬਿੰਦਗੜ੍ਹ ਦੀ ਹਵਾ ਸਭ ਤੋਂ ਵੱਧ ਪ੍ਰਦੂਸ਼ਿਤ
ਸ਼ੁੱਕਰਵਾਰ ਸਵੇਰੇ 6 ਵਜੇ ਚੰਡੀਗੜ੍ਹ ਦੇ ਮੋਹਾ ਲੀਦੇ ਨਾਲ ਲੱਗਦੇ ਸੈਕਟਰ-53 ਦਾ AQI ਸਭ ਤੋਂ ਖਰਾਬ ਰਿਹਾ। ਇੱਥੇ AQI 248 ਦਰਜ ਕੀਤਾ ਗਿਆ ਹੈ। ਜਦੋਂਕਿ ਸੈਕਟਰ-25 ਵਿੱਚ AQI 161 ਅਤੇ ਸੈਕਟਰ-22 ਵਿੱਚ 196 ਸੀ। ਦੂਜੇ ਪਾਸੇ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਦਾ AQI 273 ਹੋ ਗਿਆ ਹੈ। ਲੁਧਿਆਣਾ ਵਿੱਚ AQI 261, ਜਲੰਧਰ ਵਿੱਚ AQI 235, ਅੰਮ੍ਰਿਤਸਰ ਵਿੱਚ AQI 231, ਪਟਿਆਲਾ ਵਿੱਚ AQI 213 ਦਰਜ ਕੀਤਾ ਗਿਆ ਹੈ। ਜਦੋਂ ਕਿ ਹਿਮਾਚਲ ਦੇ ਨਾਲ ਲੱਗਦੇ ਰੂਪਨਗਰ ਦਾ AQI ਸਭ ਤੋਂ ਘੱਟ 131 ਅਤੇ ਬਠਿੰਡਾ ਦਾ AQI 159 ਦਰਜ ਕੀਤਾ ਗਿਆ ਹੈ।
ਪਰਾਲੀ ਸਾੜਨ ਵਿੱਚ ਫਾਜ਼ਿਲਕਾ ਸਭ ਤੋਂ ਅੱਗੇ
ਪੰਜਾਬ ਵਿੱਚ 24 ਘੰਟਿਆਂ ਵਿੱਚ ਪਰਾਲੀ ਸਾੜਨ ਦੇ 192 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਫਾਜ਼ਿਲਕਾ ਵਿੱਚ ਸਭ ਤੋਂ ਵੱਧ 42, ਫ਼ਿਰੋਜ਼ਪੁਰ ਵਿੱਚ 38, ਮੁਕਤਸਰ ਵਿੱਚ 22, ਤਰਨਤਾਰਨ ਵਿੱਚ 13, ਫਰੀਦਕੋਟ ਵਿੱਚ 13 ਅਤੇ ਮੋਗਾ ਵਿੱਚ 10 ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ ਇਸ ਤੋਂ ਘੱਟ ਹਨ। 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ 10296 ਮਾਮਲੇ ਸਾਹਮਣੇ ਆਏ ਹਨ। 2022 ਵਿੱਚ ਪਰਾਲੀ ਸਾੜਨ ਦੇ 49526 ਅਤੇ 2023 ਵਿੱਚ 35606 ਮਾਮਲੇ ਸਾਹਮਣੇ ਆਏ।
Read Also : 1 ਜਨਵਰੀ ਤੋਂ ਬਦਲੇ ਜਾਣਗੇ ਟੈਲੀਕਾਮ ਦੇ ਆਹ ਨਿਯਮ, Jio, Airtel, BSNL, Vi ‘ਤੇ ਪਵੇਗਾ ਸਿੱਧਾ ਅਸਰ
ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ – ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.9 ਡਿਗਰੀ ਦਰਜ ਕੀਤਾ ਗਿਆ। ਅੱਜ ਧੁੰਦ ਰਹੇਗੀ। ਤਾਪਮਾਨ 10 ਤੋਂ 28 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ – ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.8 ਡਿਗਰੀ ਦਰਜ ਕੀਤਾ ਗਿਆ। ਅੱਜ ਸੰਘਣੀ ਧੁੰਦ ਛਾਈ ਰਹੇਗੀ। ਤਾਪਮਾਨ 11 ਤੋਂ 27 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ – ਵੀਰਵਾਰ ਸ਼ਾਮ ਨੂੰ ਤਾਪਮਾਨ 24.6 ਡਿਗਰੀ ਦਰਜ ਕੀਤਾ ਗਿਆ। ਅੱਜ ਸੰਘਣੀ ਧੁੰਦ ਛਾਈ ਰਹੇਗੀ। ਤਾਪਮਾਨ 10 ਤੋਂ 38 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ – ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਦਰਜ ਕੀਤਾ ਗਿਆ। ਅੱਜ ਸੰਘਣੀ ਧੁੰਦ ਛਾਈ ਰਹੇਗੀ। ਤਾਪਮਾਨ 11 ਤੋਂ 28 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।
ਮੋਹਾਲੀ – ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਦਰਜ ਕੀਤਾ ਗਿਆ। ਅੱਜ ਹਲਕਾ ਧੁੰਦ ਰਹੇਗੀ। ਤਾਪਮਾਨ 10 ਡਿਗਰੀ ਤੋਂ 28 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।
Punjab Weather Update
Punjab Weather update Today
ਦੇਸ਼ ਦੇ ਵੱਖ ਵੱਖ ਰਾਜਾਂ ਦੇ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ , ਕਈ ਇਲਾਕਿਆਂ ਦੇ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਚੁੱਕੇ ਚੁਕੇ ਨੇ , ਉੱਥੇ ਹੀ ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਐਕਟਿਵ ਹੋ ਗਿਆ ਹੈ। ਇਸ ਮਹੀਨੇ ਵਿੱਚ ਪੰਜਾਬ ਵਿੱਚ 73.5 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਆਮ ਨਾਲੋਂ ਚਾਰ ਮਿਲੀਮੀਟਰ ਵੱਧ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਕੁਝ ਜ਼ਿਲਿਆਂ ‘ਚ ਬਾਰਿਸ਼ ਅਤੇ ਕੁਝ ਜ਼ਿਲਿਆਂ ‘ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਉਂਝ ਪੰਜਾਬ ਦੇ ਕਈ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ ਵੀ 27.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉਹ ਵੀ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਸੀ। ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਸਵੇਰੇ 5:30 ਤੋਂ 7:30 ਵਜੇ ਤੱਕ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ। ਪਰ ਮੀਂਹ ਨਹੀਂ ਪਿਆ। ਇਸ ਸਮੇਂ ਸਿਰਫ ਬੱਦਲਵਾਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਮਾਨਸੂਨ ਸੀਜ਼ਨ ਵਿੱਚ ਘੱਟ ਮੀਂਹ ਪਿਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਅਤੇ ਆਵਾਜਾਈ ਵਿੱਚ ਕਾਫੀ ਵਿਘਨ ਪਿਆ।
Read Also : ਪੰਜਾਬ ਕੈਬਨਿਟ ਮੀਟਿੰਗ ’ਚ ਲਏ ਗਏ ਅਹਿਮ ਫੈਸਲੇ , ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ
ਇਸ ਦੌਰਾਨ, ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਆਈਐਮਡੀ ਅਨੁਸਾਰ 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Punjab Weather update Today