sridarbarsahib - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 june,2023) Today Hukamnama Darbar Sahib JI
ਸੋਰਠਿ ਮਹਲਾ 3 ॥

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥1॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥2॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ  ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥3॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥4॥4॥Today Hukamnama Darbar Sahib JI

ਸ਼ਨਿਚਰਵਾਰ, 10 ਹਾੜ (ਸੰਮਤ 555 ਨਾਨਕਸ਼ਾਹੀ) 24 ਜੂਨ, 2023   (ਅੰਗ: 601)

ਸੋਰਠਿ ਮਹਲਾ 3 ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।1। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ® ਹੁੰਦਾ ਹੈ, ਸਰੀਰ ਪਵਿਤ® ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।2। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।3। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।4।4।Today Hukamnama Darbar Sahib JI

also read  :- ਵ੍ਹਾਈਟ ਹਾਊਸ ‘ਚ PM ਮੋਦੀ ਤੇ ਜੋ ਬਿਡੇਨ ਦੀ ਮੁਲਾਕਾਤ, ਦੋਵਾਂ ਨੇ ਇਕ-ਦੂਜੇ ਨੂੰ ਦਿੱਤੇ ਖਾਸ ਤੋਹਫੇ

SORAT’H, THIRD MEHL:

Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened.  || 1 ||   Dear Lord, You Yourself bestow understanding. Dear Lord, I am forever a sacrifice to You; I am dedicated and devoted to Your Name.  ||  Pause  ||   I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord.  || 2 ||   Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away.  || 3 ||  The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all.  || 4 || 4 ||Today Hukamnama Darbar Sahib JI

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 june,2023) Today Hukamnama Darbar Sahib JI
www.facebook.com/HukamnamaSriDarbarSahibSriAmritsar

ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥Today Hukamnama Darbar Sahib JI

सलोकु मः ३ ॥ सतिगुरि मिलिऐ भुख गई भेखी भुख न जाइ ॥ दुखि लगै घरि घरि फिरै अगै दूणी मिलै सजाइ ॥ अंदरि सहजु न आइओ सहजे ही लै खाइ ॥ मनहठि जिस ते मंगणा लैणा दुखु मनाइ ॥ इसु भेखै थावहु गिरहो भला जिथहु को वरसाइ ॥ सबदि रते तिना सोझी पई दूजै भरमि भुलाइ ॥ पइऐ किरति कमावणा कहणा कछू न जाइ ॥ नानक जो तिसु भावहि से भले जिन की पति पावहि थाइ ॥१॥

Shalok, Third Mehl: Meeting with the True Guru, hunger departs; by wearing the robes of a beggar, hunger does not depart. Afflicted with pain, he wanders from house to house, and in the world hereafter, he receives double punishment. Peace does not come to his heart – he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing unto the Lord are good; He upholds their honor. ||1||Today Hukamnama Darbar Sahib JI

also read :- ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਬਲਕਾਰ ਸਿੰਘ ਨੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ

ਭੇਖੀ = ਭੇਖੀਂ, ਭੇਖ ਧਾਰਨ ਕੀਤਿਆਂ। ਅਗੈ = ਪਰਲੋਕ ਵਿਚ। ਸਹਜੁ = ਅਡੋਲਤਾ, ਸੰਤੋਖ। ਦੁਖੁ ਮਨਾਇ = ਦੁੱਖ ਪੈਦਾ ਕਰ ਕੇ। ਥਾਵਹੁ = ਨਾਲੋਂ। ਵਰਸਾਇ = ਕੰਮ ਸਵਾਰਦਾ ਹੈ। ਪਾਵਹਿ = ਤੂੰ ਪਾਉਂਦਾ ਹੈਂ ॥੧॥

ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ। ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥Today Hukamnama Darbar Sahib JI

गुरु को मिलने से ही (मनुख के मन की ) भुख दूर हो सकती है, भेष बनाने से तृष्णा नहीं जाती; ( भेखी साधू तृष्णा के ) दुःख में कलापता है, घर घर भटकता फिरता है, और परलोक में इससे भी ज्यादा सजा भुगतता है। भेखी साधू के मन में शांति नहीं आती, जिस शांति की बरकत से उसे किसी से जो कुछ मिले, ले कर खा ले ( भाव,तृप्त हो जाए); पर मन के हठ के आसरे (भिखिया ) मांगने से ( दोनों तरफ से) कलेश पैदा कर के ही भिखिया मिलती है। इस भेष से घरस्थी अच्छा है, क्योकि यहाँ से मनुख अपनी आस पूरी कर सकता है। जो मनुख गुरु के शब्द में रंगे जाते है, उन को ऊँची सोझी प्राप्त होती है; पर, जो माया में फँसे रहते है, वह भटकते है। पिछले किये कर्मों (के संस्कारों अनुसार) ही कार-कमाने पड़ते हैं। इस बारे में कुछ और क्या कहा जा सकता है? गुरू नानक जी कहते हैं, हे नानक! जो जीव उस प्रभु को प्यारे लगते है, वो ही अच्छे हैं, क्योंकि, हे प्रभु! तुम ही उनकी लाज, (इज्ज़त) रखते हो॥१॥

www.facebook.com/GurbaniThoughtOfTheDay

Sewadaar 9873626789
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਾਰਚ, 2023) Today Hukumnana Darbar Sahib JI
www.facebook.com/hukamnamaSriDarbarSahibSriAmritsar

HUKAMNAMA SRI DARBAR SAHIB ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ਹਰਿ ਸੰਤ ਭਗਤ ਤਾਰਨੋ ॥ਹਰਿ ਭਰਿਪੁਰੇ ਰਹਿਆ ॥ਜਲਿ ਥਲੇ ਰਾਮ ਨਾਮੁ ॥ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ਗੁਰੁ ਭੇਟਿਆ ਹੈ ਮੁਕਤਿ ਦਾਤਾ ॥ਹਰਿ ਕੀਈ ਹਮਾਰੀ ਸਫਲ ਜਾਤਾ ॥ਮਿਲਿ ਸੰਗਤੀ ਗੁਨ ਗਾਵਨੋ ॥੧॥

ੴ सतिगुर प्रसादि ॥ रागु बिलावलु महला ४ पड़ताल घरु १३ ॥ बोलहु भईआ राम नामु पतित पावनो ॥ हरि संत भगत तारनो ॥ हरि भरिपुरे रहिआ ॥ जलि थले राम नामु ॥ नित गाईऐ हरि दूख बिसारनो ॥१॥ रहाउ ॥ हरि कीआ है सफल जनमु हमारा ॥ हरि जपिआ हरि दूख बिसारनहारा ॥ गुरु भेटिआ है मुकति दाता ॥ हरि कीई हमारी सफल जाता ॥ मिलि संगती गुन गावनो ॥१॥

One Universal Creator God. By The Grace Of The True Guru: Raag Bilaaval, Fourth Mehl, Partaal, Thirteenth House: O Siblings of Destiny, chant the Name of the Lord, the Purifier of sinners. The Lord emancipates his Saints and devotees. The Lord is totally permeating and pervading everywhere; the Name of the Lord is pervading the water and the land. So sing continuously of the Lord, the Dispeller of pain. ||1||Pause|| The Lord has made my life fruitful and rewarding. I meditate on the Lord, the Dispeller of pain. I have met the Guru, the Giver of liberation. The Lord has made my life’s journey fruitful and rewarding. Joining the Sangat, the Holy Congregation, I sing the Glorious Praises of the Lord. ||1||

ਪੜਤਾਲ = {पटहताल। पटह = ਪਟਹ, ਢੋਲ} ਉਸ ਤਰ੍ਹਾਂ ਦਾ ਭਰਵਾਂ ਤਾਲ ਜਿਵੇਂ ਢੋਲ ਉਤੇ ਡਗੇ ਨਾਲ ਚੋਟ ਲਾਈਦੀ ਹੈ। ਭਈਆ = ਹੇ ਭਾਈ! ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ। ਪਾਵਨੋ = ਪਵਿੱਤਰ ਕਰਨ ਵਾਲਾ।ਤਾਰਨੋ = ਪਾਰ ਲੰਘਾਣ ਵਾਲਾ।ਭਰਿਪੁਰੇ = ਭਰਪੂਰ, ਨਕਾਨਕ, ਹਰ ਥਾਂ ਮੌਜੂਦ।ਜਲਿ = ਜਲ ਵਿਚ। ਥਲੇ = ਥਲਿ, ਥਲ ਵਿਚ।ਦੂਖ ਬਿਸਾਰਨੋ = ਦੁੱਖਾਂ ਦਾ ਦੂਰ ਕਰਨ ਵਾਲਾ ॥੧॥ ਸਫਲ = ਕਾਮਯਾਬ।ਭੇਟਿਆ = ਮਿਲਿਆ। ਮੁਕਤਿ ਦਾਤਾ = (ਵਿਕਾਰਾਂ ਤੋਂ) ਆਜ਼ਾਦੀ ਦੇਣ ਵਾਲਾ। ਕੀਈ = ਕੀਤੀ ਹੈ।ਜਾਤਾ = ਜਾਤ੍ਰਾ, ਸੰਸਾਰ-ਜਾਤ੍ਰਾ, ਸੰਸਾਰ ਵਿਚ ਆਉਣਾ।ਮਿਲਿ = ਮਿਲ ਕੇ ॥੧॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਪੜਤਾਲ’।
ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ,ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ,ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ।ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ,ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ, ਉਸ ਹਰੀ ਦੀ ਸਿਫ਼ਤ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ ॥੧॥ ਰਹਾਉ॥ ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ,(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ,(ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ।(ਹੁਣ) ਮੈਂ ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹਾਂ ॥੧॥HUKAMNAMA SRI DARBAR SAHIB

अकाल पुरख एक है और सतगुरु की कृपा द्वारा मिलता है। राग बिलावलु, घर १३ में गुरु रामदास जी की बाणी ‘पड़ताल’ ।
हे भाई! उस परमात्मा का नाम सुमीरन कर, जो विकारियों को पवित्र बनाने वाला है, जो अपने संतो को अपने भगतों को (संसार-सागर से) पार निकलने वाला है, जो (सरे जगत में) हर जगह मौजूद है। जो पानी में है, जो धरती में हैं, जो (जीवों के सारे दुःख दर्द दूर करने वाला है, उस हरी की सिफत-सलाह का गीत सदा गाना चाहिए॥१॥रहाउ॥ परमात्मा ने मेरी जिन्दगी कामयाब बना दी है, (क्योंकि गुरु की कृपा से) मैं उस परमात्मा का नाम जपने लग गया हूँ, जो सारे दुखों का नास करने वाला है। विकारों से मुक्ति दिलाने वाला गुरु मुझे मिल गया, (इस लिए) परमात्मा ने मेरी जीवन-यात्रा कामयाब कर दी है। अब मैं साध सांगत में मिल कर प्रभु की सिफत-सलाह के गीत गाता हूँ॥१॥HUKAMNAMA SRI DARBAR SAHIB

www.facebook.com/GurbaniThoughtOfTheDay

( Waheguru Ji Ka Khalsa, Waheguru Ji Ki Fathe )
Sewadaar 9873626789
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

read also : Today Hukamnama Darbar Sahib Ji ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਾਰਚ, 2023)