CMMAAN - Nirpakh Post
‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ
ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ ਸੂਬੇ ਦੇ 50,000 ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ।CM to Yogashala’
ਅੱਜ ਇੱਥੇ ਪੀ.ਏ.ਪੀ. ਗਰਾਊਂਡ ਵਿਖੇ ‘ਸੀ.ਐਮ. ਦੀ ਯੋਗਸ਼ਾਲਾ’ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਬਣਾਉਣਾ ਹੈ।” ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀ.ਐਮ. ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਹੋਣ ਦਾ ਗੌਰਵ ਮੁੜ ਹਾਸਲ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਗਰਿਕ ਕੇਂਦਰਿਤ ਉਪਰਾਲਾ ਹੈ ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਿਮਾਗ ਦੀ ਉਪਜ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਸ ਨੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਲੋਕ-ਪੱਖੀ ਪਹਿਲਕਦਮੀ ਤੋਂ ਕੌਮੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲਾਭ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਪੰਜਾਬ ਨੇ ਇਸ ਸਕੀਮ ਨੂੰ ਸੂਬੇ ਵਿੱਚ ਲਾਗੂ ਕੀਤਾ ਤਾਂ ਜੋ ਪੰਜਾਬੀਆਂ ਨੂੰ ਵੀ ਇਸ ਦਾ ਵੱਡਾ ਲਾਭ ਮਿਲ ਸਕੇ।CM to Yogashala’
also read :- ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ
ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਯੋਗ ਸਿਖਲਾਈ ਲਈ ਲੋਕ ਟੋਲ ਫਰੀ ਨੰਬਰ 7669 400 500 ‘ਤੇ ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ‘ਤੇ ਜਾ ਕੇ ਇਹ ਸੇਵਾ ਪ੍ਰਾਪਤ ਕਰ ਸਕਦੇ ਹਨ ਅਤੇ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਲੋਕਾਂ ਨੂੰ ਯੋਗਾ ਬਾਰੇ ਜਾਣੂੰ ਕਰਵਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਭਾਰਤ ਦੀ ਸ਼ਾਨਦਾਰ ਪ੍ਰਾਚੀਨ ਪਰੰਪਰਾ ਦੇ ਅਨੁਸਾਰ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਉਚ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦੇਣਗੇ।CM to Yogashala’
CM ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਤੋਹਫ਼ਾ, RDF ਨੂੰ ਲੈ ਕੇ ਆਖ਼ੀ ਵੱਡੀ ਗੱਲ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੜ੍ਹਬਾ ਦੇ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਨਵਾਂ ਤਹਿਸੀਲ ਕੰਪਲੈਕਸ 9 ਕਰੋੜ, 6 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਸ ਦਾ ਸਾਰਾ ਕੰਮ ਇਕ ਸਾਲ ਅੰਦਰ ਪੂਰਾ ਹੋ ਜਾਵੇਗਾ। ਤਹਿਸੀਲ ਕੰਪਲੈਕਸ 5 ਮੰਜ਼ਿਲਾ ਬਣਾਇਆ ਜਾਵੇਗਾ, ਜਿਸ ਨਾਲ ਇੱਕੋ ਛੱਤ ਹੇਠਾਂ ਲੋਕਾਂ ਦੇ ਸਾਰੇ ਕੰਮ ਹੋ ਜਾਇਆ ਕਰਨਗੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਕੰਪਲੈਕਸ ‘ਚ ਜਦੋਂ ਐੱਸ. ਡੀ. ਐੱਮ. ਦਫ਼ਤਰ ‘ਚ ਕੋਈ ਬਾਪੂ ਜ਼ਮੀਨ ਦੀ ਫ਼ਰਦ ਲੈ ਕੇ ਆਵੇਗਾ ਤਾਂ ਉਸ ਦੇ ਹੱਥੋਂ ਇਸ ਦਾ ਉਦਘਾਟਨ ਕਰਵਾਇਆ ਜਾਵੇਗਾ।A gift to Sangrur residents
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਨੂੰ ਮਾਡਰਨ ਬਣਾਵਾਂਗੇ ਅਤੇ ਲੋਕਾਂ ਨੂੰ ਹਰ ਸਹੂਲਤ ਮਿਲੇਗੀ। ਉਨ੍ਹਾਂ ਨੇ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਤਹਿਸੀਲ ਕੰਪਲੈਕਸ ਨੂੰ ਬਣਾਉਣ ‘ਚ ਵਧੀਆ ਮਟੀਰੀਅਲ ਵਰਤਿਆ ਜਾਵੇ ਅਤੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਨਾ ਹੋਵੇ। ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਪਹਿਲਾਂ ਪੰਜਾਬ ਗਲਤ ਲੋਕਾਂ ਦੇ ਹੱਥਾਂ ‘ਚ ਸੀ ਅਤੇ ਭ੍ਰਿਸ਼ਟਾਚਾਰੀਆਂ ਦੇ ਘਰਾਂ ‘ਚੋਂ ਪੈਸਾ ਨਿਕਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਅਸੀਂ ਖਜ਼ਾਨੇ ‘ਚ ਲੈ ਕੇ ਆਵਾਂਗੇ ਅਤੇ ਲੋਕਾਂ ਦੇ ਲਈ ਪੰਜਾਬ ਦਾ ਖਜ਼ਾਨਾ ਕਦੇ ਖ਼ਾਲੀ ਨਹੀਂ ਹੈ। ਨੌਜਵਾਨਾਂ ਦੇ ਮਾਮਲੇ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਾਹਰਲੇ ਮੁਲਕਾਂ ‘ਚ ਡਾਲਰ ਕਮਾਉਣੇ ਸੌਖੇ ਨਹੀਂ ਹਨ ਅਤੇ ਜੇਕਰ ਸਾਡੇ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਮਿਲੇਗਾ ਤਾਂ ਉਹ ਆਪਣੇ ਪਰਿਵਾਰਾਂ ‘ਚ ਰਹਿ ਸਕਣਗੇ।A gift to Sangrur residents
also read :- ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਦਾਅ ਖੇਡਣ ਦੀ ਰੌਂਅ ‘ਚ ਮਾਨ ਸਰਕਾਰ, ਲੈ ਸਕਦੀ ਹੈ ਵੱਡਾ ਫ਼ੈਸਲਾ
ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੀਆਂ-ਵੱਡੀਆਂ ਫੈਕਟਰੀਆਂ ਸੂਬੇ ‘ਚ ਆ ਰਹੀਆਂ ਹਨ। ਕੇਂਦਰ ਸਰਕਾਰ ‘ਤੇ ਤਿੱਖਾ ਵਿਅੰਗ ਕੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੇਂਡੂ ਵਿਕਾਸ ਫੰਡਾਂ ਦੇ ਲਈ ਅਸੀਂ ਕੇਂਦਰ ਸਰਕਾਰ ਦੀਆਂ ਬਹੁਤੀਆਂ ਮਿੰਨਤਾਂ-ਤਰਲੇ ਨਹੀਂ ਕਰਦੇ ਅਤੇ ਇਹ ਪੈਸਾ ਕੇਂਦਰ ਨੇ ਰੋਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੰਡ ਸਾਡਾ ਹੱਕ ਹੈ ਅਤੇ ਅਸੀਂ ਇਸ ਨੂੰ ਲੈ ਕੇ ਰਹਾਂਗੇ। ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਈਮਾਨਦਾਰੀ ਅਤੇ ਸਾਡੇ ਕੰਮਾਂ ‘ਤੇ ਮੋਹਰ ਲਾਈ ਹੈ, ਜੋ ਕਿ ਵਿਰੋਧੀਆਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ।A gift to Sangrur residents
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚ ਰਹੇ ਹਨ। ਉਹ ਇੱਥੇ ਦਿੜ੍ਹਬਾ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੁੱਖ ਮੰਤਰੀ ਮਾਨ ਵਲੋਂ ਅੱਜ ਚੀਮਾ ਮੰਡੀ ਵਿਖੇ ਵੀ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਜਾਣਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਰਭੈ ਸਿੰਘ ਮਾਨ ਕਿਹਾ ਕਿ ਆਪ ਸਰਕਾਰ ਨੇ ਦੋ ਵਾਅਦੇ ਕੀਤੇ ਸਨ, ਜੋ ਕਿ ਪੂਰੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦਫ਼ਤਰ ਦੇ ਕੋਲ ਬਣੇ ਬੱਸ ਸਟੈਂਡ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਹਿਸੀਲ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਉਸ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਪਹੁੰਚ ਰਹੇ ਹਨ। ਨਿਰਭੈ ਸਿੰਘ ਮਾਨ ਅਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਵਚਨਬੱਧ ਰਹਿਣਗੇ।
ਇਸ ਬਾਰੇ ਬੋਲਦਿਆਂ ਦਿੜ੍ਹਬਾ ਦੇ ਐੱਸ. ਡੀ.ਐੱਮ. ਰਾਜੇਸ਼ ਕੁਮਾਰ ਸ਼ਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਇੰਤਜ਼ਾਮ ਮੁਕੰਮਲ ਹਨ ਅਤੇ ਮੁੱਖ ਮੰਤਰੀ ਦਿੜ੍ਹਬਾ ਦੇ ਪੰਡਾਲ ਅੰਦਰ 11 ਵਜੇ ਦੇ ਕਰੀਬ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਦੇਖਦੇ ਹੋਏ ਟ੍ਰੈਫਿਕ ਅਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ।
CM ਮਾਨ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ, ਪੰਜਾਬ ਲਈ ਆਈ ਚੰਗੀ ਖ਼ਬਰ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸੀ. ਐੱਮ. ਭਗਵੰਤ ਮਾਨ ਤੇ ਵੱਖ-ਵੱਖ ਵਾਤਾਵਰਣ ਪ੍ਰੇਮੀਆਂ ਵੱਲੋਂ ਬੀਤੇ ਲੰਮੇ ਸਮੇਂ ਤੋਂ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਣ ਲੱਗ ਪਿਆ ਹੈ, ਜਿਸ ਦਾ ਅੰਦਾਜ਼ਾ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਚ ਆਈ ਖੜ੍ਹੋਤ ਤੋਂ ਲਗਾਇਆ ਜਾ ਸਕਦਾ ਹੈ। ਹੁਣ ਤੱਕ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 4, 204 ਘਟਨਾਵਾਂ ਸਾਹਮਣੇ ਆਈਆਂ ਹਨ, ਉਂਝ ਇਹ ਅੰਕੜਾ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ਹੈ। ਸੂਬੇ ’ਚ ਸਾਲ 2022 ਦੌਰਾਨ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਸਭ ਤੋਂ ਵੱਧ ਦਰਜ ਕੀਤੇ ਗਏ ਸਨ।Maan’s efforts began to fail
ਕਿਸਾਨਾਂ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਭਾਵੇਂ ਹਾਲੇ ਤੱਕ ਪੂਰੀ ਤਰ੍ਹਾਂ ਬੰਦ ਨਹੀਂ ਹੋਇਆ ਪਰ ਕਿਸਾਨਾਂ ’ਚ ਆਈ ਜਾਗਰੂਕਤਾ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ’ਚ ਇਕ ਵਧੀਆ ਸੰਕੇਤ ਹੈ। ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਇਹ ਕਾਰਜ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਣਾ ਪਵੇਗਾ। ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸਾਨੂੰ ਮਿਲ ਕੇ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਲੋੜ ਹੈ, ਕਿਉਂਕਿ ਵਾਤਾਵਰਣ ਦੀ ਰੱਖਿਆ ਕਰਨਾ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਸਾਡਾ ਸਾਰਿਆਂ ਦਾ ਫਰਜ਼ ਹੈ।Maan’s efforts began to fail
ਸਾਲ 2023 ਦੌਰਾਨ ਹੁਣ ਤਕ 4, 204 ਮਾਮਲੇ
ਹੁਣ ਤੱਕ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ 4, 204 ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ਹਨ। ਇਹ ਸੂਬੇ ਦੇ ਲੋਕਾਂ ’ਚ ਵਾਤਾਵਰਣ ਪ੍ਰਤੀ ਆਈ ਜਾਗਰੂਕਤਾ ਲਈ ਸ਼ੁੱਭ ਸੰਕੇਤ ਹੈ।
ALSO READ :-ਹੁਣ ਮੋਹਾਲੀ ‘ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ
ਪਿਛਲੇ ਸਾਲਾਂ ਦੌਰਾਨ ਅੱਗ ਦੇ ਮਾਮਲੇ ਸਨ ਕਾਫੀ ਜ਼ਿਆਦਾ
2020 ’ਚ 13, 420
2021 ਅੰਦਰ 10, 100
2022 ਦੌਰਾਨ 14, 511
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਕੰਮ ਲਗਾਤਾਰ ਜਾਰੀ
ਖੇਤੀਬਾਡ਼ੀ ਵਿਸਥਾਰ ਅਫ਼ਸਰ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸਦੇ ਸਿੱਟੇ ਹੁਣ ਚੰਗੇ ਸਾਹਮਣੇ ਆਏ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਦੋਵੇਂ ਕੰਮ ਵਧੀਆ ਹੋ ਜਾਣਗੇ। ਇਕ ਵਾਤਾਵਰਣ ਪਹਿਲਾਂ ਨਾਲੋਂ ਸਾਫ਼-ਸੁਥਰਾ ਹੋ ਜਾਵੇਗਾ ਤੇ ਪਾਣੀ ਦਾ ਪੱਧਰ ਹੋਰ ਨੀਵਾਂ ਹੋਣ ਤੋਂ ਰੁਕ ਜਾਵੇਗਾ।Maan’s efforts began to fail
ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ
ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ ਤੇ ਜਾਣਕਾਰੀ ਮੁਤਾਬਕ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਵੱਲੋਂ ਮੁੜ ਤੋਂ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ‘ਅਸੀਂ ਜਿੱਤਾਂਗੇ ਜ਼ਰੂਰ… ਹੌਂਸਲੇ ਬੁਲੰਦ ਰੱਖਿਓ… ਜਲੰਧਰ ਦੀ ਆਵਾਜ਼ ਲੋਕ ਸਭਾ ‘ਚ ਪੰਜਾਬ ਦੀ ਆਵਾਜ਼ ਬਣਕੇ ਗੂੰਜੇ… ਵੱਧ ਤੋਂ ਵੱਧ ਇਸ ਆਵਾਜ਼ ਦਾ ਹਿੱਸਾ ਬਣ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿਓ… ਇਨਕਲਾਬ ਜ਼ਿੰਦਾਬਾਦ…।’Chief Minister Mann tweeted again
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ‘ਟਵੀਟ ਕਰਦਿਆਂ ਕਿਹਾ ਸੀ ਕਿ ‘ਜਲੰਧਰ ਲੋਕ ਸਭਾ ਤੋਂ 11:30am ਤੱਕ ਬਹੁਤ ਹੌਂਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਨੇ… ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ.. ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਕ ਹੈ…।’Chief Minister Mann tweeted again
also read :- 19 ਉਮੀਦਵਾਰ ਚੋਣ ਮੈਦਾਨ ‘ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਤੇ ਇਹ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ ‘ਚ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 12 ਵਜੇ ਦੇ ਕਰੀਬ 16 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਨਕੋਦਰ ਵਿਚ 11 ਵਜੇ ਤੱਕ ਕਰੀਬ 29544 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਕਰਤਾਰਪੁਰ ਵਿਚ 12 ਵਜੇ ਤੱਕ 20 ਫ਼ੀਸਦੀ ਵੋਟਿੰਗ ਹੋਈ ਹੈ। Chief Minister Mann tweeted again
ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ
Great news for workers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ‘ਚ ਕੈਬਨਿਟ ਮੀਟਿੰਗ ਮਗਰੋਂ ਵੱਡਾ ਐਲਾਨ ਕੀਤਾ ਹਨ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ‘ਚ ਹੀ ਕੈਬਨਿਟ ਮੀਟਿੰਗ ਹੋਇਆ ਕਰੇਗੀ। ਇਹ ਮੀਟਿੰਗ ਹਰ ਵਾਰ ਵੱਖ-ਵੱਖ ਜ਼ਿਲ੍ਹਿਆਂ ‘ਚ ਹੋਇਆ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਇਹ ਮੁਹਿੰਮ ਸਾਰੇ ਪੰਜਾਬ ‘ਚ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਸਿਰਫ਼ ਚੰਡੀਗੜ੍ਹ ‘ਚ ਹੋਇਆ ਕਰਦੀ ਸੀ ਅਤੇ ਇਹ ਦੂਜੀ ਵਾਰ ਹੈ, ਜਦੋਂ ਜ਼ਿਲ੍ਹਾ ਲੁਧਿਆਣਾ ‘ਚ ਕੈਬਨਿਟ ਮੀਟਿੰਗ ਰੱਖੀ ਗਈ ਅਤੇ ਮੁੱਖ ਮੰਤਰੀ ਬਣਨ ਮਗਰੋਂ ਭਗਵੰਤ ਮਾਨ ਦੀ ਲੁਧਿਆਣਾ ਵਿਖੇ ਇਹ ਪਹਿਲੀ ਕੈਬਨਿਟ ਮੀਟਿੰਗ ਸੀ।Great news for workers
ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ਮਗਰੋਂ ਐਲਾਨ ਕੀਤਾ ਕਿ ਪੰਜਾਬ ‘ਚ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਮਿਲੇਗਾ ਅਤੇ ਖੇਤ ਮਜ਼ਦੂਰਾਂ ਨੂੰ ਫ਼ਸਲ ਮੁਆਵਜ਼ੇ ਦਾ 10 ਫ਼ੀਸਦੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮਜ਼ਦੂਰਾਂ ਦੀ ਵੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਬਾਰੇ ਵਿਭਾਗ ‘ਚ 87 ਪੋਸਟਾਂ ਕੱਢੀਆਂ ਗਈਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੇ ਸੋਧੀ ਹੋਈ ਤਨਖ਼ਾਹ ਦੇ ਸਕੇਲ 1 ਜਨਵਰੀ, 2016 ਤੋਂ ਲਾਗੂ ਹੋਣਗੇ। ਉਨ੍ਹਾਂ ਨੂੰ ਵੀ 7ਵੇਂ ਪੇਅ ਕਮਿਸ਼ਨ ਦੇ ਸੋਧੇ ਹੋਏ ਤਨਖ਼ਾਹ ਦੇ ਸਕੇਲ ਮਿਲਣਗੇ। ਅਜਨਾਲਾ ਵਿਖੇ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ‘ਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਰੱਗ ਲੈਬਾਰਟਰੀ ਲਈ ਪੱਕੇ ਮੁਲਾਜ਼ਮਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ‘ਤੇ ਲਾਇਆ ਗਿਆ ਵੈਲਿਊ ਕੱਟ ਵੀ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ।Great news for workers
also read :- ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਰਾਣਾ ਗੁਰਜੀਤ ਦੀ ਇਕ ਔਰਤ ਨੂੰ ਪੈਸੇ ਦੇਣ ਦੀ ਵੀਡੀਓ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਲੋਕ ਪੈਸੇ ਵੰਡ ਕੇ ਲੋਕਾਂ ਨੂੰ ਖ਼ਰੀਦਣਾ ਚਾਹੁੰਦੇ ਹਨ ਅਤੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਕਿਉਂਕਿ ਅਜਿਹੇ ਲੋਕ ਸੰਵਿਧਾਨ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਚੰਡੀਗੜ੍ਹ, 27 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਮੁੱਖ ਮੰਤਰੀ ਪੰਜਾਬ ਵਲੋਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ
Appointment letters distributed to candidates ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 409 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਤੱਕ 28,873 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀ ਅਤੇ ਕੰਮ ਕੋਈ ਵੀ ਛੋਟਾ-ਵੱਡਾ ਨਹੀਂ ਹੁੰਦਾ ਅਤੇ ਤੁਹਾਡੇ ਦੇਖਣ ਦਾ ਨਜ਼ਰੀਆ ਛੋਟਾ-ਵੱਡਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਪਤਾ ਨਹੀਂ ਕਿ ਕਿਸ ਦੇ ਹਸਤਾਖ਼ਰਾਂ ਨਾਲ ਕਿਸ ਦੀ ਕਿਸਮਤ ਬਦਲ ਜਾਣੀ ਹੈ ਅਤੇ ਡਿਊਟੀ ਹੀ ਬਿਊਟੀ ਹੈ। ਉਨ੍ਹਾਂ ਨੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਕਿਹਾ ਕਿ ਜੋ ਵੀ ਕੰਮ ਮਿਲਿਆ ਹੈ, ਉਸ ਨੂੰ ਆਪਣਾ ਕਰਮ ਜਾਣ ਕੇ ਕਰੋ।Appointment letters distributed to candidates
ਕੰਮ ‘ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡਣੀ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਹਿੱਸਾ ਬਣਨ ਜਾ ਰਹੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੀ ਸਾਡੇ ਕੋਲ ਬਹੁਤ ਸਾਰੇ ਨਿਯੁਕਤੀ ਪੱਤਰ ਤਿਆਰ ਪਏ ਹਨ ਪਰ ਅਸੀਂ ਨਵੀਆਂ ਨਿਯੁਕਤੀਆਂ ਦਾ ਕਾਨੂੰਨੀ ਰਾਹ ਸਾਫ਼ ਕਰਨ ਤੋਂ ਬਾਅਦ ਹੀ ਨਿਯੁਕਤੀ ਪੱਤਰ ਵੰਡਦੇ ਹਾਂ, ਜਦੋਂ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਅਜਿਹਾ ਨਹੀਂ ਹੁੰਦਾ ਸੀ। ਉਨ੍ਹਾਂ ਨੇ ਗੈਂਗਸਟਰ ਮੁਖਤਾਰ ਅੰਸਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਨੂੰ ਸਵਾ 2 ਸਾਲ ਪੰਜਾਬ ਦੀ ਜੇਲ੍ਹ ‘ਚ ਬਿਠਾਈ ਰੱਖਿਆ, ਜਿਸ ‘ਤੇ ਕਰੋੜਾਂ ਰੁਪਏ ਖ਼ਰਚ ਹੋਏ। ਇਸ ਦਾ ਪੰਜਾਬ ਦੇ ਖ਼ਜ਼ਾਨੇ ‘ਤੇ ਭਾਰ ਪਿਆ ਹੈ।Appointment letters distributed to candidates
also read :- ਵਹੀਕਲ ਟ੍ਰੈਕਿੰਗ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ
ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਅਦਾਲਤ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡੇ ਸਿਸਟਮ ‘ਚ ਬਹੁਤ ਕਮੀਆਂ ਹਨ, ਜਿਨ੍ਹਾਂ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਨਵੇਂ ਨਿਯੁਕਤ ਕਲਰਕਾਂ ਨੂੰ ਕਿਹਾ ਕਿ ਜ਼ਰੂਰੀ ਨਹੀਂ ਕਿ ਇਸੇ ਨੌਕਰੀ ਤੋਂ ਰਿਟਾਇਰ ਹੋਣਾ ਹੈ, ਸਗੋਂ ਅੱਗੇ ਦੀ ਪੜ੍ਹਾਈ ਕਰੋ ਅਤੇ ਵੱਡੀਆਂ-ਵੱਡੀਆਂ ਪੋਸਟਾਂ ਹਾਸਲ ਕਰੋ। ਪੰਜਾਬ ਦੇ ਨੌਜਵਾਨਾਂ ‘ਚ ਟੈਲੰਟ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬੀਆਂ ਨੇ ਪੂਰੀ ਦੁਨੀਆ ‘ਚ ਮੱਲਾਂ ਮਾਰੀਆਂ ਹਨ। ਪੰਜਾਬੀਆਂ ਨੂੰ ਉਚਾਈਆਂ ਤੋਂ ਡਰ ਨਹੀਂ ਲੱਗਦਾ।
ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਵਾਲੀ ਖਬਰ ,CM ਮਾਨ ਨੇ ਲਾਈਵ ਹੋਕੇ ਕਰਤੇ ਵੱਡੇ ਐਲਾਨ
Great news for farmers ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਚੀਫ਼ ਸੈਕਟਰੀ ਦੀ ਅਗਵਾਈ ‘ਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਸਟੱਡੀ ਕਰਕੇ, ਵੱਖ-ਵੱਖ ਕਿਸਾਨਾਂ ਨਾਲ ਗੱਲ ਕਰਕੇ, ਵੱਖ-ਵੱਖ ਪਿੰਡਾਂ ‘ਚ ਜਾ ਕੇ ਮੈਨੂੰ ਰਿਪੋਰਟ ਸੌਂਪੇਗੀ ਕਿ ਅਸੀਂ ਝੋਨੇ ਤੋਂ ਬਿਨਾਂ ਬਾਕੀ ਹੋਰ ਕਿਹੜੀਆਂ ਫ਼ਸਲਾਂ ਬੀਜ ਸਕਦੇ ਹਾਂ, ਜਿਨ੍ਹਾਂ ‘ਚ ਪਾਣੀ ਦੀ ਘੱਟ ਵਰਤੋਂ ਹੁੰਦੀ ਹੋਵੇ ਅਤੇ ਜਿਹਦੇ ‘ਚ ਕਿਸਾਨਾਂ ਦਾ ਖ਼ਰਚਾ ਘੱਟ ਅਤੇ ਫ਼ਾਇਦਾ ਜ਼ਿਆਦਾ ਹੋਵੇ। ਇਨ੍ਹਾਂ ‘ਚ ਬਾਸਮਤੀ, ਨਰਮਾ, ਕਪਾਹ, ਮੂੰਗ, ਦਾਲਾਂ ਆਦਿ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਸੀਂ ਕਦਮ ਚੁੱਕ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ‘ਚ ਪਹਿਲਾਂ ਵੱਖ-ਵੱਖ ਕਿਸਮ ਦੀਆਂ ਫ਼ਸਲਾਂ ਬੀਜੀਆਂ ਜਾਂਦੀਆਂ ਸਨ, ਕਿਉਂਕਿ ਸਾਡੇ ਪੰਜਾਬ ਦੀ ਧਰਤੀ ਬੇਹੱਦ ਉਪਜਾਊ ਹੈ। ਪਰ ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਫ਼ਸਲਾਂ ਨੂੰ ਛੱਡ ਕੇ ਸਾਡਾ ਸਾਰਾ ਧਿਆਨ ਝੋਨੇ ਵੱਲ ਹੋ ਗਿਆ ਹੈ। ਝੋਨੇ ਦੀ ਫ਼ਸਲ ਨੂੰ ਤਰਜ਼ੀਹ ਦਿੱਤੀ ਜਾਂਦੀ ਹੈ ਕਿ ਝੋਨਾ ਹੀ ਬੀਜਿਆ ਜਾਵੇ, ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਖੜ੍ਹੀਆਂ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਬੀਜਣ ਨਾਲ ਬਿਜਲੀ ਦਾ ਪ੍ਰਬੰਧਨ, ਧਰਤੀ ਹੇਠਲੇ ਪਾਣੀ ਦਾ ਹੋਰ ਹੇਠਾਂ ਚਲੇ ਜਾਣਾ, ਪੰਜਾਬ ਦੀ 80 ਫ਼ੀਸਦੀ ਧਰਤੀ ਦਾ ਡਾਰਕ ਜ਼ੋਨ ‘ਚ ਚਲੇ ਜਾਣਾ, ਪਰਾਲੀ ਨਾਲ ਸਬੰਧਿਤ ਸਮੱਸਿਆਵਾਂ, ਪਰਾਲੀ ਨੂੰ ਅੱਗ ਲਾਉਣ ਮਗਰੋਂ ਪ੍ਰਦੂਸ਼ਣ ਅਤੇ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਪੈਦਾ ਹੋ ਗਈਆਂ। ਇਨ੍ਹਾਂ ਸਮੱਸਿਆਵਾਂ ਦੇ ਹੱਲ ਵਾਸਤੇ ਮੇਰੀ ਸਰਕਾਰ ਉਤਸੁਕ ਵੀ ਹੈ ਅਤੇ ਸਾਡੀ ਪਹਿਲ ਵੀ ਹੈ। ਦਿਨ-ਰਾਤ ਅਸੀਂ ਮਿਹਨਤ ਕਰ ਰਹੇ ਹਾਂ।Great news for farmers
ਮੁੱਖ ਮੰਤਰੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਨਰਮੇ ਅਤੇ ਕਪਾਹ ਦਾ ਰਕਬਾ ਵਧਾਉਣਾ ਚਾਹੁੰਦੇ ਹਾਂ। ਇਹ ਕਿਵੇਂ ਵੱਧ ਸਕਦਾ ਹੈ, ਇਸ ਲਈ ਕਿਸਾਨ-ਸਰਕਾਰ ਮਿਲਣੀ ਕੀਤੀ ਗਈ। ਉੱਥੇ ਨਰਮੇ ਤੇ ਕਪਾਹ ਵਾਲੇ ਕਿਸਾਨਾਂ ਨੇ ਸਾਨੂੰ ਇਕ ਆਈਡੀਆ ਦਿੱਤਾ ਕਿ ਇਕ ਅਪ੍ਰੈਲ ਨੂੰ ਜੇਕਰ ਨਹਿਰਾਂ ‘ਚ ਪਾਣੀ ਆ ਜਾਵੇ ਅਤੇ ਸਾਡੇ ਨਰਮੇ ਨੂੰ ਨਹਿਰ ਦਾ ਪਾਣੀ ਲੱਗ ਜਾਵੇ ਤਾਂ ਸਾਡਾ ਨਰਮੇ ਦਾ ਬੂਟਾ ਬਹੁਤ ਤੰਦਰੁਸਤ ਅਤੇ ਤਗੜਾ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਇਸ ਗੱਲ ਦਾ ਭਰੋਸਾ ਦਿੰਦੇ ਹਾਂ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਟੇਲ ਐਂਡ ‘ਤੇ ਇਕ ਅਪ੍ਰੈਲ ਤੱਕ ਪਾਣੀ ਪਹੁੰਚ ਜਾਵੇਗਾ ਤਾਂ ਕਿ ਨਰਮੇ ਅਤੇ ਕਪਾਹ ਦੇ ਹੇਠਲੇ ਰਕਬੇ ਨੂੰ ਵਧਾਇਆ ਜਾ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਪਾਣੀ ਪਹਿਲਾਂ ਕਿਸਾਨਾਂ ਤੱਕ ਇਸ ਲਈ ਨਹੀਂ ਪਹੁੰਚਦਾ ਸੀ ਕਿਉਂਕਿ ਨਹਿਰਾਂ ਦੇ ਨੇੜੇ ਰਹਿਣ ਵਾਲੇ ਕਈ ਰਸੂਖ਼ਦਾਰ ਕਿਸਾਨਾਂ ਦੇ ਵੱਡੇ-ਵੱਡੇ ਨੇਤਾਵਾਂ ਨਾਲ ਸਬੰਧ ਸਨ, ਉਹ ਨਾਜਾਇਜ਼ ਮੋਘੇ ਲਗਵਾ ਲੈਂਦੇ ਸਨ। ਇਸ ਪਾਣੀ ਦੀ ਚੋਰੀ ਨਾਲ ਟੇਲ ਐਂਡ ਤੱਕ ਪਾਣੀ ਨਹੀਂ ਪਹੁੰਚਦਾ ਸੀ। ਅਸੀਂ ਪਾਣੀ ਦੀ ਚੋਰੀ ਨਹੀਂ ਹੋਣ ਦੇਵਾਂਗੇ ਅਤੇ ਕਿਸੇ ਦਾ ਵੀ ਹੱਕ ਮਾਰਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਫ਼ਸਲਾਂ ‘ਤੇ 33 ਫ਼ੀਸਦੀ ਸਬਸਿਡੀ ਦੇ ਰਹੇ ਹਾਂ। ਨਰਮੇ ਤੇ ਕਪਾਹ ਦੇ ਬੀਜ ਦੀ ਕੀਮਤ ਦਾ ਤੀਜਾ ਹਿੱਸਾ ਸਰਕਾਰ ਸਬਸਿਡੀ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੁਬਾਰਾ ਫਿਰ ਨਾ ਫ਼ਸਲਾਂ ‘ਤੇ ਹਮਲਾ ਕਰੇ, ਇਸ ਦੀ ਰੋਕਥਾਮ ਵਾਸਤੇ ਬਹੁਤ ਸਾਰੀਆਂ ਰਿਸਰਚਾਂ ਅਤੇ ਨਵੇਂ ਕੀਟਨਾਸ਼ਕ ਤਿਆਰ ਕਰ ਰਹੇ ਹਾਂ।Great news for farmers
ਨਰਮਾ, ਕਪਾਹ ਅਤੇ ਹੋਰ ਫ਼ਸਲਾਂ ‘ਤੇ ਬੀਮੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਬੇਮੌਸਮੀ ਬਰਸਾਤ, ਗੜ੍ਹੇਮਾਰੀ ਜਾਂ ਗੁਲਾਬੀ ਸੁੰਡੀ ਲੱਗਣ ‘ਤੇ ਕਿਸਾਨ ਨੂੰ ਫ਼ਸਲ ਦਾ ਬੀਮਾ ਮਿਲ ਸਕੇ ਅਤੇ ਉਨ੍ਹਾਂ ‘ਤੇ ਆਰਥਿਕਤਾ ਦੀ ਤਲਵਾਰ ਨਾ ਲਟਕੇ। ਉਨ੍ਹਾਂ ਕਿਹਾ ਕਿ ਬਾਸਮਤੀ ਇੱਕ ਇਹੋ ਜਿਹੀ ਫ਼ਸਲ ਹੈ, ਜਿਹੜੀ ਪਿਛਲੀ ਵਾਰ ਬੇਹੱਦ ਵਧੀਆ ਹੋਈ ਅਤੇ ਇਸ ਦਾ ਭਾਅ ਵੀ ਵਧੀਆ ਮਿਲਿਆ। ਇਸ ਲਈ ਅਸੀਂ ਬਾਸਮਤੀ ਨੂੰ ਉਤਸ਼ਾਹਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਬਾਸਮਤੀ ਦਾ ਰੇਟ ਤੈਅ ਕਰ ਰਹੇ ਹਾਂ ਤਾਂ ਕਿ ਜ਼ਿਆਦਾ ਬਾਸਮਤੀ ਪੈਦਾ ਹੋਣ ਕਾਰਨ ਜੇਕਰ ਰੇਟ ਘੱਟਦੇ ਹਨ ਤਾਂ ਸਰਕਾਰ ਆਪ ਬਾਸਮਤੀ ਖ਼ਰੀਦੇਗੀ ਅਤੇ ਕਿਸਾਨਾਂ ਨੂੰ ਕੋਈ ਘਾਟਾ ਨਹੀਂ ਪੈਣ ਦੇਵੇਗੀ। ਬਾਸਮਤੀ ਦੀ ਫ਼ਸਲ ਲਈ ਲੈਬੋਰਟਰੀਆਂ ਵੀ ਸਥਾਪਿਤ ਕੀਤੀ ਜਾ ਰਹੀਆਂ ਹਨ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਬਾਸਮਤੀ ਦੀ ਫ਼ਸਲ ‘ਤੇ ਕਿੰਨੀ ਮਾਤਰਾ ‘ਚ ਕੀਟਨਾਸ਼ਕ ਛਿੜਕੇ ਜਾਣ ਕਿਉਂਕਿ ਬਾਸਮਤੀ ਵਿਦੇਸ਼ਾਂ ‘ਚ ਵੀ ਭੇਜੀ ਜਾਂਦੀ ਹੈ। ਪੂਸਾ-44 ਝੋਨੇ ਦੀ ਫ਼ਸਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫ਼ਸਲ ਪੱਕਣ ਵੇਲੇ ਜ਼ਿਆਦਾ ਸਮਾਂ ਲੈਂਦੀ ਹੈ, ਮਤਲਬ ਕਿ ਇਸ ਫ਼ਸਲ ‘ਤੇ ਜ਼ਿਆਦਾ ਪਾਣੀ ਅਤੇ ਬਿਜਲੀ ਦੀ ਖ਼ਪਤ ਹੁੰਦੀ ਹੈ ਅਤੇ ਪਰਾਲੀ ਵੀ ਜ਼ਿਆਦਾ ਹੁੰਦੀ ਹੈ।
ਇਸ ਲਈ ਅਸੀਂ ਇਸ ਵਾਰ ਪੀ. ਆਰ. 126 ਅਤੇ ਹੋਰ ਝੋਨੇ ਦੀਆਂ ਫ਼ਸਲਾਂ ਜੋ ਘੱਟ ਸਮੇਂ ‘ਚ ਪੱਕਣ ਵਾਲੀਆਂ ਹਨ, ਉਨ੍ਹਾਂ ਨੂੰ ਬੀਜਣ ਦੀ ਸਲਾਹ ਕਿਸਾਨਾਂ ਨੂੰ ਦੇਵਾਂਗੇ। ਉਨ੍ਹਾਂ ਕਿਹਾ ਕਿ ਮੂੰਗ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਐੱਮ. ਐੱਸ. ਪੀ. ਦੇਵਾਂਗੇ। ਰਿਸਰਚ ਤੋਂ ਪਤਾ ਲੱਗਾ ਹੈ ਕਿ ਮੂੰਗ ਦੀ ਫ਼ਸਲ ਜਿੱਥੇ ਬੀਜ ਦਿੱਤੀ ਜਾਂਦੀ ਹੈ, ਉੱਥੇ ਚਿੱਟੀ ਮੱਖੀ ਪੈਦਾ ਹੋ ਜਾਂਦੀ ਹੈ ਅਤੇ ਇਹੀ ਮੱਖੀ ਨਰਮੇ ਵੱਲ ਚਲੀ ਜਾਂਦੀ ਹੈ। ਇਸ ਲਈ ਅਸੀਂ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਇਸ ਨੂੰ ਨਾ ਬੀਜਣ ਦੀ ਸਲਾਹ ਦੇਵਾਂਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਡਕਟ ਨੂੰ ਲਾਗੂ ਕਰਨ ਲਈ 2500 ਕਿਸਾਨ ਮਿੱਤਰ ਅਤੇ 100 ਖੇਤੀ ਮਾਹਿਰ ਨਿਯੁਕਤ ਕੀਤੇ ਜਾਣਗੇ, ਜੋ ਕਿ ਕਿਸਾਨਾਂ ਨੂੰ ਵਿਸਥਾਰ ਪੂਰਵਕ ਸੇਵਾਵਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਖੇਤੀ ਨੂੰ ਲਾਹੇਵੰਦੀ ਕਿੱਤਾ ਬਣਾਇਆ ਜਾਵੇ ਤਾਂ ਜੋ ਪੰਜਾਬ ਦਾ ਕਿਸਾਨ ਫਿਰ ਦਮਾਮੇਂ ਮਾਰਦਾ ਮੇਲਿਆਂ ‘ਚ ਜਾ ਸਕੇ।