ਡੀਸੀ ਵੱਲੋਂ ਪਟਿਆਲਾ ਦੇ ਮਾਲ ਰਿਕਾਰਡ ਰੂਮ ਦਾ ਨਿਰੀਖਣ

ਡੀਸੀ ਵੱਲੋਂ ਪਟਿਆਲਾ ਦੇ ਮਾਲ ਰਿਕਾਰਡ ਰੂਮ ਦਾ ਨਿਰੀਖਣ

ਪਟਿਆਲਾ ( ਮਾਲਕ ਸਿੰਘ ਘੁੰਮਣ ):ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਤਹਿਸੀਲ ਦੇ ਮਾਲ ਰਿਕਾਰਡ ਰੂਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਦੀ ਸਾਂਭ ਸੰਭਾਲ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨਾਂ੍ਹ ਕਿਹਾ ਪੁਰਾਣੇ ਮਾਲ ਰਿਕਾਰਡ ਨੂੰ ਡਿਜੀਟਾਈਜ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਰਿਕਾਰਡ ਪੂਰੀ ਤਰਾਂ੍ਹ ਸੁਰੱਖਿਅਤ ਹੋ ਸਕੇ। ਇਸ ਮੌਕੇ […]

ਪਟਿਆਲਾ ( ਮਾਲਕ ਸਿੰਘ ਘੁੰਮਣ ):ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਟਿਆਲਾ ਤਹਿਸੀਲ ਦੇ ਮਾਲ ਰਿਕਾਰਡ ਰੂਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਸ ਦੀ ਸਾਂਭ ਸੰਭਾਲ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨਾਂ੍ਹ ਕਿਹਾ ਪੁਰਾਣੇ ਮਾਲ ਰਿਕਾਰਡ ਨੂੰ ਡਿਜੀਟਾਈਜ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ ਤਾਂ ਜੋ ਰਿਕਾਰਡ ਪੂਰੀ ਤਰਾਂ੍ਹ ਸੁਰੱਖਿਅਤ ਹੋ ਸਕੇ। ਇਸ ਮੌਕੇ ਉਨਾਂ੍ਹ ਦੇ ਨਾਲ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਪੁਰਾਣੇ ਰਿਕਾਰਡ ਦਾ ਨਿਰੀਖਣ ਕਰਦਿਆਂ ਕਿਹਾ ਕਿ ਅਜਿਹਾ ਰਿਕਾਰਡ ਲੋਕਾਂ ਨੂੰ ਦਿਖਾਉਣ ਲਈ ਮਿਊਜ਼ੀਅਮ ਵੀ ਬਣਾਇਆ ਜਾ ਸਕਦਾ ਹੈ ਜਿਥੇ ਰੱਖੇ ਪੁਰਾਣੇ ਰਿਕਾਰਡ ਨੂੰ ਲੋਕ ਦੇਖ ਸਕਣ ਕਿ ਕਿਵੇ ਕੰਪਿਊਟਰੀਕਰਨ ਤੋਂ ਪਹਿਲਾਂ ਵੀ ਰਿਕਾਰਡ ਨੂੰ ਸੰਭਾਲਿਆਂ ਜਾਂਦਾ ਸੀ। ਉਨਾਂ੍ਹ ਪੁਰਾਣੇ ਉਰਦੂ ਭਾਸ਼ਾ ਦੇ ਰਿਕਾਰਡ ਦੀ ਸਾਂਭ ਸੰਭਾਲ ਲਈ ਵੀ ਨਿਰਦੇਸ਼ ਦਿੱਤੇ ਅਤੇ ਮਾਲ ਰਿਕਾਰਡ ਰੂਮ ਦੇ ਨਵੀਨਕਰਨ ਲਈ ਵੀ ਤਜਵੀਜ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਰਿਕਾਰਡ ਦੀ ਹਾਲੇ ਤੱਕ ਬਾਈਡਿੰਗ ਨਹੀਂ ਹੋਈ ਹੈ ਉਸ ਦੀ ਬਾਈਡਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਉਨਾਂ੍ਹ ਪੁਰਾਣੀ ਮੁਰੱਬੇਬੰਦੀ ਅਤੇ ਲੱਠਿਆਂ ਨੂੰ ਦੇਖਦਿਆਂ ਕਿਹਾ ਕਿ ਇਨਾਂ੍ਹ ਦੀ ਸਹੀ ਸਾਂਭ ਸੰਭਾਲ ਕਰਨ ਦੀ ਜ਼ਰੂਰਤ ਹੈ ਅਤੇ ਇਸ ਨੂੰ ਸਮੇਂ ਦੇ ਨਾਲ ਹੁਣ ਡਿਜੀਟਾਈਜ ਕਰਨਾ ਵੀ ਜ਼ਰੂਰੀ ਹੈ। ਉਨਾਂ੍ਹ ਜ਼ਿਲ੍ਹਾ ਮਾਲ ਅਫ਼ਸਰ ਨੂੰ ਡਿਜੀਟਾਈਜ ਕਰਨ ਲਈ ਪੋ੍ਜੈਕਟ ਤਿਆਰ ਕਰਨ ਲਈ ਕਿਹਾ। ਇਸ ਮੌਕੇ ਉਨਾਂ੍ਹ ਮਿੰਨੀ ਸਕੱਤਰੇਤ ਦੇ ਬਲਾਕ-ਡੀ ਦੀ ਸਾਫ਼ ਸਫ਼ਾਈ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਸਫ਼ਾਈ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਮੌਕੇ ਮਾਲ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।

Tags:

Related Posts

Latest

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ
ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ
ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਦੇ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ