ਸਕੂਲ ਵਾਹਨਾਂ ਦੀ ਕੀਤੀ ਚੈਕਿੰਗ, 4 ਦੇ ਕੱਟੇ ਚਲਾਨ
ਪਟਿਆਲਾ ( ਮਾਲਕ ਸਿੰਘ ਘੁੰਮਣ ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀਆਂ ਹਦਾਇਤਾਂ ਤਹਿਤ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ਵੱਲੋਂ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਮਰਗੜ੍ਹ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਤਹਿਤ ਗੁਰੂ ਅੰਗਦ ਦੇਵ ਪਬਲਿਕ ਸਕੂਲ ਲਾਗੜੀਆਂ ਅਮਰਗੜ੍ਹ […]
ਪਟਿਆਲਾ ( ਮਾਲਕ ਸਿੰਘ ਘੁੰਮਣ ): ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਦੀਆਂ ਹਦਾਇਤਾਂ ਤਹਿਤ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀ ਕਰਨਦੀਪ ਸਿੰਘ ਵੱਲੋਂ ਸਬ ਡਿਵੀਜ਼ਨ ਮਾਲੇਰਕੋਟਲਾ ਅਤੇ ਅਮਰਗੜ੍ਹ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਤਹਿਤ ਗੁਰੂ ਅੰਗਦ ਦੇਵ ਪਬਲਿਕ ਸਕੂਲ ਲਾਗੜੀਆਂ ਅਮਰਗੜ੍ਹ ਅਤੇ ਅਲਫਲਾਹ ਪਬਲਿਕ ਸਕੂਲ ਮਾਲੇਰਕੋਟਲਾ ਸਕੂਲ ਦੇ ਸਕੂਲੀ ਵਾਹਨਾਂ ਦੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਜਿਨਾਂ੍ਹ ‘ਚ ਆਰਸੀ, ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਵਰਗੀਆਂ ਤਰੁੱਟੀਆਂ ਪਾਈਆਂ ਗਈਆਂ। ਚੈਕਿੰਗ ਦੌਰਾਨ ਦਸਤਾਵੇਜ਼ ਪੂਰੇ ਨਾ ਕਰਨ ਵਾਲੇ 4 ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ । ਇਸ ਮੌਕੇ ਉਨਾਂ੍ਹ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ।