ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ […]

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਪ੍ਰੈਲ:

ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।
     ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
    ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

Tags:

Related Posts

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ