ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ‘ਕਰੇਲੇ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

 ਸ਼ੂਗਰ ਦੇ ਰੋਗੀਆਂ ਲਈ ਲਾਹੇਵੰਦ ਹਨ ‘ਕਰੇਲੇ’, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

Benefits of eating bitter gourd ਕਰੇਲੇ ਖਾਣ ‘ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਰੇਲੇ ਕੌੜੇ ਹੋਣ ਕਾਰਨ ਇਸ ਨੂੰ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਡਾਇਬੀਟੀਜ਼ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ […]

Benefits of eating bitter gourd

ਕਰੇਲੇ ਖਾਣ ‘ਚ ਭਾਵੇ ਕੌੜੇ ਹੁੰਦੇ ਹਨ ਪਰ ਇਹ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਰੇਲੇ ਕੌੜੇ ਹੋਣ ਕਾਰਨ ਇਸ ਨੂੰ ਖਾਣਾ ਹਰ ਕੋਈ ਪਸੰਦ ਨਹੀਂ ਕਰਦਾ ਪਰ ਕਈ ਲੋਕ ਅਜਿਹੇ ਵੀ ਹਨ, ਜੋ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ। ਡਾਇਬੀਟੀਜ਼ ਦੇ ਮਰੀਜ਼ਾਂ ਲਈ ਕਰੇਲਾ ਦਵਾਈ ਦਾ ਕੰਮ ਕਰਦਾ ਹੈ। ਕਰੇਲਿਆਂ ‘ਚ ਵਿਟਾਮਿਨ-ਏ, ਬੀ ਅਤੇ ਕੈਰੋਟੀਨ, ਐਂਟੀ ਆਕਸੀਡੈਂਟ, ਬੀਟਾ ਕੈਰੋਟੀਨ, ਆਇਰਨ, ਜ਼ਿੰਕ, ਮੈਗਨੀਸ਼ੀਅਮ ਵਰਗੇ ਖਣਿਜ ਤੱਤ ਪਾਏ ਜਾਂਦੇ ਹਨ। ਕਰੇਲਿਆਂ ਨੂੰ ਸਬਜ਼ੀ, ਅਚਾਰ, ਸਲਾਦ, ਜੂਸ ਆਦਿ ਦੇ ਰੂਪ ‘ਚ ਵੀ ਖਾਧਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕਰੇਲੇ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ। 

ਚਮੜੀ ਦੇ ਰੋਗਾਂ ਤੋਂ ਮਿਲੇਗੀ ਮੁਕਤੀ – ਕਰੇਲੇ ਚਮੜੀ ਦੇ ਰੋਗਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਕਰੇਲਿਆਂ ਨੂੰ ਪੀਸ ਕੇ ਉਸ ਦਾ ਲੇਪ ਫੋੜੇ-ਮੁਹਾਸੇ ਅਤੇ ਦਾਦ-ਖੁਜਲੀ ਆਦਿ ‘ਤੇ ਲਗਾਉਣਾ ਲਾਭਕਾਰੀ ਹੁੰਦਾ ਹੈ। 

ਮੂੰਹ ਦੇ ਛਾਲਿਆਂ ਨੂੰ ਕਰੇ ਦੂਰ – ਮੂੰਹ ਹੋਣ ਵਾਲੇ ਛਾਲਿਆਂ ਲਈ ਵੀ ਕਰੇਲੇ ਕਾਫ਼ੀ ਲਾਹੇਵੰਦ ਹੁੰਦੇ ਹਨ। ਇਸ ਸਮੱਸਿਆ ‘ਚ ਕਰੇਲੇ ਦੇ ਰਸ ਨਾਲ ਕੁਰਲੀ ਕਰਨੀ ਚਾਹੀਦੀ ਹੈ ਜਾਂ ਕਰੇਲੇ ਦੇ ਗੁੱਦੇ ਦਾ ਲੇਪ ਵੀ ਮਸੂੜਿਆਂ ‘ਤੇ ਲਗਾ ਸਕਦੇ ਹੋ।

ਬੁਖਾਰ ਤੋਂ ਮਿਲੇ ਰਾਹਤ – ਬੁਖਾਰ ਦੌਰਾਨ ਕਰੇਲਿਆਂ ਦੀ ਵਰਤੋਂ ਕਰਨਾ ਕਾਫ਼ੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਬੁਖਾਰ ਤੋਂ ਰਾਹਤ ਮਿਲਦੀ ਹੈ। ਨਾਲ ਹੀ ਗਰਮੀ ‘ਚ ਹੋਣ ਵਾਲੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਕਰੇਲੇ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। Bananas are beneficial

ਪੀਲੀਏ ਦੇ ਮਰੀਜ਼ਾਂ ਲਈ ਲਾਹੇਵੰਦ – ਕਰੇਲੇ ਪੀਲੀਏ ਦੇ ਮਰੀਜ਼ਾਂ ਲਈ ਵੀ ਕਾਫ਼ੀ ਫ਼ਾਇਦੇਮੰਦ ਹੁੰਦੇ ਹਨ। ਅਜਿਹੀ ਸਥਿਤੀ ‘ਚ ਕਰੇਲੇ ਨੂੰ ਪੀਸ ਕੇ ਪਾਣੀ ‘ਚ ਮਿਲਾ ਕੇ ਖਾਣਾ ਚਾਹੀਦਾ ਹੈ। 

ਸ਼ੂਗਰ ਨੂੰ ਕਰੇ ਦੂਰ – ਸ਼ੂਗਰ ਦੇ ਮਰੀਜ਼ਾਂ ਲਈ ਵੀ ਕਰੇਲੇ ਬੇਹੱਦ ਲਾਹੇਵੰਦ ਮੰਨੇ ਜਾਂਦੇ ਹਨ। ਕਰੇਲੇ ਦੇ ਗੁੱਦੇ ਨੂੰ ਅੱਧਾ ਘੰਟਾ ਪਾਣੀ ‘ਚ ਪਾ ਕੇ ਉਬਾਲੋ। ਇਸ ਪਾਣੀ ‘ਚ ਪੈਰ ਡੁਬੋ ਕੇ ਬੈਠਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। 

ਭੁੱਖ ਵਧਾਉਣ ‘ਚ ਸਹਾਇਕ – ਜਿਹੜੇ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ, ਉਨ੍ਹਾਂ ਨੂੰ ਕਰੇਲੇ ਖਾਣੇ ਚਾਹੀਦੇ ਹਨ। ਕਰੇਲਾ ਪਾਚਣ ਸ਼ਕਤੀ ਨੂੰ ਵਧਾਉਂਦਾ ਹੈ, ਜਿਸ ਕਰਕੇ ਭੁੱਖ ਵੱਧਦੀ ਹੈ। 

ਦਮਾ ਦੇ ਰੋਗੀਆਂ ਲਈ ਲਾਹੇਵੰਦ – ਕਰੇਲੇ ਦਮਾ ਦੇ ਰੋਗੀਆਂ ਲਈ ਵੀ ਕਾਫ਼ੀ ਲਾਭਦਾਇਕ ਹੁੰਦੇ ਹਨ। ਦਮਾ ਹੋਣ ਦੀ ਸਥਿਤੀ ‘ਚ ਦੋ ਚਮਚ ਕਰੇਲੇ ਦਾ ਰਸ, ਤੁਲਸੀ ਦੇ ਪੱਤਿਆਂ ਦਾ ਰਸ ਅਤੇ ਸ਼ਹਿਦ ਨੂੰ ਮਿਲਾ ਕੇ ਰਾਤ ਨੂੰ ਪੀਣ ਨਾਲ ਫ਼ਾਇਦਾ ਹੁੰਦਾ ਹੈ। Bananas are beneficial

also read :- ਭਾਰਤੀ ਹਾਕੀ ਟੀਮ ਨੇ ਬ੍ਰਿਟੇਨ ਨੂੰ ਹਰਾ ਸੈਮੀਫਾਈਨਲ ‘ਚ ਬਣਾਈ ਜਗ੍ਹਾ,ਪੰਜਾਬ CM Mann ਨੇ ਦਿੱਤੀ ਵਧਾਈ

ਚਰਬੀ ਕਰੇ ਘੱਟ – ਘੱਟ ਤੇਲ ‘ਚ ਬਣੀ ਕਰੇਲੇ ਦੀ ਸਬਜੀ ਅਤੇ ਉਬਲਿਆ ਕਰੇਲੇ, ਕਰੇਲੇ ਦਾ ਜੂਸ ਸਰੀਰ ‘ਚੋਂ ਚਰਬੀ ਦੀ ਮਾਤਰਾ ਘੱਟ ਕਰਦਾ ਹੈ। ਮੋਟਾਪੇ ‘ਚ ਨਿੰਬੂ ਦੇ ਰਸ ਨਾਲ ਕਰੇਲੇ ਖਾਣ ਨਾਲ ਕਾਫ਼ੀ ਲਾਭ ਮਿਲਦਾ ਹੈ।

ਢਿੱਡ ਦੇ ਕੀੜੇ ਮਾਰੇ – ਕਰੇਲੇ ਦੀਆਂ ਪੱਤੀਆਂ ਦੇ ਰਸ ਨਾਲ ਇਕ ਗਿਲਾਸ ਲੱਸੀ ਪੀਣ ਨਾਲ ਢਿੱਡ ਦੇ ਕੀੜੇ ਮਰ ਜਾਂਦੇ ਹਨ।

Related Posts

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ