ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ

ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ

ਮਾਨਸਾ, 20 ਜਨਵਰੀ:ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਐਮ.ਡੀ.ਆਰ. (ਮੈਟਰਨਲ ਡੈੱਥ ਰੀਵਿਊ) ਦੀ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਪ੍ਰੈਲ 2024 ਤੋਂ ਹੁਣ ਤੱਕ ਕੁੱਲ 09 ਗਰਭਵਤੀ ਔਰਤਾਂ ਦੀਆਂ ਮੌਤਾਂ ਹੋਇਆ ਜਿੰਨ੍ਹਾਂ ਵਿੱਚੋ, ਅੱਜ 06 ਮੌਤਾਂ ਦੀ […]

ਮਾਨਸਾ, 20 ਜਨਵਰੀ:
ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਤਹਿਤ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਐਮ.ਡੀ.ਆਰ. (ਮੈਟਰਨਲ ਡੈੱਥ ਰੀਵਿਊ) ਦੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਪ੍ਰੈਲ 2024 ਤੋਂ ਹੁਣ ਤੱਕ ਕੁੱਲ 09 ਗਰਭਵਤੀ ਔਰਤਾਂ ਦੀਆਂ ਮੌਤਾਂ ਹੋਇਆ ਜਿੰਨ੍ਹਾਂ ਵਿੱਚੋ, ਅੱਜ 06 ਮੌਤਾਂ ਦੀ ਸਮੀਖਿਆ ਕੀਤੀ ਗਈ ਅਤੇ 03 ਮੌਤਾਂ ਬਾਰੇ ਪਹਿਲਾਂ ਹੀ ਸਮੀਖਿਆ ਕੀਤੀ ਜਾ ਚੁੱਕੀ ਹੈ।
ਮੀਟਿੰਗ ਦੌਰਾਨਸਿਵਲ ਸਰਜਨ ਨੇ ਹਾਜ਼ਰ ਸਟਾਫ ਨੂੰ ਆਦੇਸ਼ ਦਿੱਤੇ  ਕਿ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਪਹਿਲੀ ਤਿਮਾਹੀ ਵਿਚ ਕਰਨ ਨੂੰ ਯਕੀਨੀ ਬਣਾਇਆ ਜਾਵੇ ।
ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਦੇ ਘੱਟੋ ਘੱਟ ਚਾਰ ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਇਸ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਇਕ ਚੈਕਅੱਪ ਜਰੂਰ ਕਰਵਾਇਆ ਜਾਵੇ ਅਤੇ ਜ਼ਰੂਰਤ ਪੈਣ ’ਤੇ ਸਮੇਂ ਸਮੇਂ ’ਤੇ ਚੈਕਅੱਪ ਕਰਵਾਇਆ ਜਾਵੇ। ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਦੌਰਾਨ ਅਤੇ ਸਮੇਂ ਸਮੇਂ ’ਤੇ ਹਾਈ ਰਿਸਕ ਪ੍ਰੈਗਨੈਂਸੀ ਦੀਆਂ 21 ਨਿਸ਼ਾਨੀਆਂ ਦੀ ਚੈਕਲਿਸਟ ਅਨੁਸਾਰ ਉਨ੍ਹਾਂ ਦੀ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਨੋਰਮਲ ਪ੍ਰੈਗਨੈਂਸੀ ਅਤੇ ਹਾਈਰਿਸਟ ਪ੍ਰੈਗਨੈਂਸੀ ਦਾ ਪਤਾ ਲੱਗ ਸਕੇ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦਾ ਐਮ.ਸੀ.ਪੀ. ਕਾਰਡ ਉੱਤੇ ਰੈਡ ਕਲਰ ਸਟੈਂਪ ਲਗਾ ਕੇ ਐਚ.ਆਰ.ਪੀ. ਨੋਟ ਲਿਖਿਆ ਜਾਵੇ। ਹਾਈ ਰਿਸਕ ਪ੍ਰੈਗਨੈਂਸੀ ਵਿੱਚ ਗਰਭਵਤੀ ਔਰਤ ਦੀਆਂ ਸਾਰੀਆਂ ਰਿਪੋਰਟਾਂ ਅਤੇ ਟੈਸਟ ਦੀ ਫੋਟੋ ਕਾਪੀ ਕਰਵਾ ਕੇ ਏ.ਐਨ.ਐਮ ਵੱਲੋ ਰਿਕਾਰਡ ਰੱਖਿਆ ਜਾਵੇ। ਹਾਈ ਰਿਸਕ ਗਰਭਵਤੀ ਮਾਵਾਂ ਦਾ ਰਿਕਾਰਡ ਏ.ਐਨ.ਐਮ. ਵੱਲੋਂ ਸਮੇਂ ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਤ ਗਾਇਨੋਕਾਲਜਿਸਟ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਸਮੇਂ ਸਮੇਂ ਸਿਰ ਜਾਣੂ ਕਰਵਾਇਆ ਜਾਵੇ। ਹਾਈਰਿਸਕ ਗਰਭਵਤੀ ਮਾਵਾਂ ਨੂੰ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਕੇ ਉਸ ਦੀ ਡਲਿਵਰੀ ਕਿਸੇ ਵੱਡੇ ਇੰਸਟੀਚਿਊਸ਼ਨ ਵਿੱਚ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਾ. ਰਵਿੰਦਰ ਸਿੰਗ਼ਲਾ ਸਹਾਇਕ ਸਿਵਲ ਸਰਜਨ, ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮੇਘਨਾ ਥਰੇਜਾ, ਡਾ. ਨਿਸ਼ਾ ਔਰਤ ਰੋਗਾਂ ਦੇ ਮਾਹਿਰ, ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ਼ਰਨਜੀਤ ਕੌਰ, ਸਬੰਧਤ ਐੱਲ.ਐਚ.ਵੀ., ਏ.ਐਂ.ਐਮ.ਅਤੇ ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Tags:

Related Posts

Latest

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ
ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ