ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ

ਪਿੰਡ ਖਿਉਵਾਲੀ ਢਾਬ ਵਿੱਚ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ

ਫਾਜ਼ਿਲਕਾ 4 ਜੁਲਾਈ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ। ਉਨਾਂ ਨੇ ਆਖਿਆ ਕਿ ਇਸ ਕੈਂਪ ਵਿੱਚ ਖਿਓ ਵਾਲੀ ਤੋਂ ਇਲਾਵਾ ਇਸ ਦੇ […]

ਫਾਜ਼ਿਲਕਾ 4 ਜੁਲਾਈ

ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।

ਉਨਾਂ ਨੇ ਆਖਿਆ ਕਿ ਇਸ ਕੈਂਪ ਵਿੱਚ ਖਿਓ ਵਾਲੀ ਤੋਂ ਇਲਾਵਾ ਇਸ ਦੇ ਨੇੜੇ ਦੇ ਪਿੰਡ ਸ਼ਤੀਰਵਾਲੀ, ਲੱਖੇਵਾਲੀ ਢਾਬ, ਟਿਲਾਂ ਵਾਲੀ, ਜੰਡ ਵਾਲਾ ਮੀਰਾ ਸਾਂਗਲਾ, ਬਾਰੇਕਾਂ, ਰੂਪਨਗਰ ਆਦਿ ਪਿੰਡਾਂ ਦੇ ਲੋਕ ਵੀ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਕੈਂਪ ਵਿੱਚ ਮੈਡੀਸਨ ਮਾਹਿਰ ਤੋਂ ਇਲਾਵਾ ਹੱਡੀਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਅੱਖਾਂ ਦੇ ਮਾਹਿਰ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਾਜ਼ਰ ਰਹਿਣਗੇ ਅਤੇ ਚੈਕਅੱਪ ਕਰਣਗੇ। ਕੈਂਪ ਵਿੱਚ ਮੁਫਤ ਈਸੀਜੀ, ਸ਼ੂਗਰ, ਬੀਪੀ ਟੈਸਟ ਵੀ ਹੋਣਗੇ ਅਤੇ ਦਵਾਈਆਂ ਵੀ ਮੁਫਤ ਮਿਲਣਗੀਆਂ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਸਬੰਧੀ ਤਿਆਰੀਆਂ ਲਈ ਹੋਈ ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀ, ਐਸਡੀਐਮ ਸ਼੍ਰੀ ਵਿਪਨ ਕੁਮਾਰ, ਡੀਡੀਪੀਓ ਸ਼੍ਰੀ ਗੁਰਦਰਸ਼ਨ ਲਾਲ, ਸਿਹਤ ਵਿਭਾਗ ਤੋਂ ਡਾਕਟਰ ਕਵੀਤਾ ਸਿੰਘ, ਡਾ ਐਰਿਕ, ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ, ਜਿਲਾ ਸਿੱਖਿਆ ਅਫਸਰ ਸ੍ਰੀ ਸ਼ਿਵਪਾਲ ਵੀ ਹਾਜ਼ਰ ਸਨ।

Tags:

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ