ਪਟਿਆਲਾ ‘ਚ ਵਾਪਰਿਆ ਦਰਦਨਾਕ ਹਾਦਸਾ,ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਪਟਿਆਲਾ (ਮਾਲਕ ਸਿੰਘ ਘੁੰਮਣ)- ਪਟਿਆਲਾ ਦੇ ਮਹਿੰਦਰਾ ਕਾਲਜ ਦੇ ਨੇੜੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ 19 ਸਾਲ ਦੇ ਨੌਜਵਾਨ ਅਸ਼ੀਸ਼ ਸ਼ਰਮਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਅਸ਼ੀਸ਼ ਸ਼ਰਮਾ 22 ਨੰਬਰ ਫਾਟਕ ਨੇੜੇ ਫਾਸਟ ਫੂਡ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਉਹ 11 ਤੋਂ 12 ਵਜੇ […]

ਪਟਿਆਲਾ (ਮਾਲਕ ਸਿੰਘ ਘੁੰਮਣ)- ਪਟਿਆਲਾ ਦੇ ਮਹਿੰਦਰਾ ਕਾਲਜ ਦੇ ਨੇੜੇ ਇਕ ਭਿਆਨਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ 19 ਸਾਲ ਦੇ ਨੌਜਵਾਨ ਅਸ਼ੀਸ਼ ਸ਼ਰਮਾ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਅਸ਼ੀਸ਼ ਸ਼ਰਮਾ 22 ਨੰਬਰ ਫਾਟਕ ਨੇੜੇ ਫਾਸਟ ਫੂਡ ਦਾ ਕੰਮ ਕਰਦਾ ਸੀ ਅਤੇ ਦੇਰ ਰਾਤ ਉਹ 11 ਤੋਂ 12 ਵਜੇ ਦੇ ਕਰੀਬ ਸਕੂਟਰੀ ‘ਤੇ ਆਪਣੇ ਕੰਮ ਤੋਂ ਛੁੱਟੀ ਕਰਕੇ ਘਰ ਵਾਪਿਸ ਆ ਰਿਹਾ ਸੀ। 

ਮਹਿੰਦਰਾ ਕਾਲਜ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰੀ ਦਿੱਤੀ, ਜਿਸ ਵਿੱਚ ਅਸ਼ੀਸ਼ ਦੀ ਮੌਤ ਹੋ ਗਈ। ਹਾਦਸੇ ਦੌਰਾਨ ਮੌਕੇ ‘ਤੇ ਇਕ ਵਿਅਕਤੀ ਵੱਲੋਂ ਜ਼ਖ਼ਮੀ ਹਾਲਤ ਵਿਚ ਅਸ਼ੀਸ਼ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਇਹ ਮੰਗ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। 

Tags:

Related Posts

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ