ਵਿਸ਼ਵ ਮਿੱਟੀ ਦਿਵਸ ਮੌਕੇ ਕਿਸਾਨਾਂ ਨੂੰ ਮਿੱਟੀ ਦੀ ਮਹੱਤਤਾ

ਮਾਨਸਾ, 06 ਦਸੰਬਰ:ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਮੁੱਖ ਦਫਤਰ ਮਾਨਸਾ ਵਿਖੇ ਕੈਂਪ ਲਗਾ ਕੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ ਜਿੱਥੇ 70 ਕਿਸਾਨਾਂ ਨੇ ਭਾਗ ਲਿਆ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ—ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸੋਇਲ ਹੈਲਥ […]

ਮਾਨਸਾ, 06 ਦਸੰਬਰ:
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਮੁੱਖ ਦਫਤਰ ਮਾਨਸਾ ਵਿਖੇ ਕੈਂਪ ਲਗਾ ਕੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ ਜਿੱਥੇ 70 ਕਿਸਾਨਾਂ ਨੇ ਭਾਗ ਲਿਆ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਵੱਖ—ਵੱਖ ਪਿੰਡਾਂ ਦੇ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਵੰਡੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵ ਮਿੱਟੀ ਦਿਵਸ ਦੀ ਮਹੱਤਤਾ ਅਤੇ ਲੋੜ ਬਾਰੇ ਜਾਣੂ ਕਰਵਾਇਆ। ਬਲਾਕ ਖੇਤੀਬਾੜੀ ਅਫਸਰ, ਡਾ. ਹਰਿਵੰਦਰ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਪੌਦੇ ਨੁੰ ਜੋ ਤੱਤ ਚਾਹੀਦੇ ਹਨ, ਉਹ ਸਿਹਤਮੰਦ ਮਿੱਟੀ ਵਿੱਚੋਂ ਹੀ ਮਿਲਦੇ ਹਨ। ਇਸ ਲਈ ਮਿੱਟੀ ਦੀ ਸਿਹਤ ਲਈ ਹਰੀ ਖਾਦ, ਰੂੜੀ ਖਾਦ ਅਤੇ ਜੈਵਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।  
ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ.ਚਮਨਦੀਪ ਸਿੰਘ ਨੇ ਕਿਸਾਨਾਂ ਨੂੰ ਖੇਤ ਵਿੱਚੋਂ ਮਿੱਟੀ ਦੇ ਸੈਂਪਲ ਕਦੋਂ ਅਤੇ ਕਿਵੇਂ ਲੈ ਕੇ ਲੈਬ ਵਿੱਚ ਜਮਾਂ ਕਰਵਾਉਣ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫਸਰ (ਲੈਬ),  ਡਾ.ਹਰਮਨਦੀਪ ਸਿੰਘ ਨੇ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਸਕੀਮ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਪਰਾਗਦੀਪ ਸਿੰਘ, ਬੀ.ਟੀ.ਐਮ., ਮਨਪ੍ਰੀਤ ਕੌਰ, ਏ.ਟੀ.ਐਮ., ਲਕਸ਼ਦੀਪ ਕੌਰ, ਏ.ਟੀ.ਐਮ ਅਤੇ ਖੇਤੀਬਾੜੀ ਵਿਭਾਗ ਦੇ ਸਬ—ਇੰਸਪੈਕਟਰ ਅਤੇ ਬੇਲਦਾਰ ਹਾਜਰ ਸਨ। ਇਸ ਦਿਨ ਵੱਖ—ਵੱਖ ਬਲਾਕਾਂ ਵਿੱਚ ਵੀ ਵਿਸ਼ਵ ਭੂਮੀ ਦਿਵਸ ਮਨਾਇਆ ਗਿਆ।

Tags:

Related Posts

Latest

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ
ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਈ ਜਾਏਗੀ