ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਲੋਂ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ ਤੋਂ
By Nirpakh News
On
ਐਸ.ਏ.ਐਸ.ਨਗਰ, 14 ਦਸੰਬਰ: ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਨੇ […]
ਐਸ.ਏ.ਐਸ.ਨਗਰ, 14 ਦਸੰਬਰ:
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵਿਖੇ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ 2024 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਨੂੰ ਮੋਹਾਲੀ ਵਿਖੇ ਉਰਦੂ ਸਿਖਲਾਈ ਸ਼ੁਰੂ ਕਰਨ ਲਈ ਵੀ ਬਹੁਤ ਸਾਰੇ ਸੁਝਾਅ ਮਿਲੇ ਸਨ। ਇਸ ਸਬੰਧੀ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫ਼ਤਰ ਜ਼ਿਲਾ ਭਾਸ਼ਾ ਅਫ਼ਸਰ ਮੋਹਾਲੀ ਵਿਖੇ ਇਸ ਸਾਲ ਪਹਿਲੀ ਜੁਲਾਈ ਤੋਂ ਉਰਦੂ ਆਮੋਜ਼ ਸਿਖਲਾਈ ਕੇਂਦਰ ਸਥਾਪਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ ਜਿਸ ਦਾ ਪਹਿਲਾ ਸੈਸ਼ਨ ਸਫ਼ਲਤਾਪੂਰਵਕ ਨੇਪਰੇ ਚੜ੍ਹਨ ਉਪਰੰਤ ਦੂਜਾ ਸੈਸ਼ਨ 02 ਜਨਵਰੀ 2024 ਤੋਂ ਸ਼ੁਰੂ ਹੋ ਰਿਹਾ ਹੈ।
ਡਾ. ਬੋਹਾ ਨੇ ਦੱਸਿਆ ਕਿ 02 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪ੍ਰੀਖਿਆ ਫੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੋਜ਼ ਦੀ ਸਿਖਲਾਈ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਮਿਤੀ 16 ਦਸੰਬਰ 2023 ਤੋਂ 28 ਦਸੰਬਰ 2023 ਰੱਖੀ ਗਈ ਹੈ। ਦਾਖਲਾ ਲੈਣ ਦੇ ਚਾਹਵਾਨ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ,ਜ਼ਿਲਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ. 520,ਚੌਥੀ ਮੰਜ਼ਿਲ, ਮੋਹਾਲੀ ਤੋਂ ਦਾਖ਼ਲਾ ਫ਼ਾਰਮ ਕਿਸੇ ਵੀ ਕੰਮਕਾਜ ਵਾਲੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਦਾਖਲਾ ਫ਼ਾਰਮ ਭਰਨ ਉਪਰੰਤ ਦਫ਼ਤਰ ਵਿਖੇ 28 ਦਸੰਬਰ ਤੱਕ ਦਸਤੀ ਜਮ੍ਹਾਂ ਕਰਵਾਏ ਜਾ ਸਕਦੇ ਹਨ।
Tags:

