ਟਰੰਪ ਨੇ ਜੰਗ ਖਤਮ ਕਰਨ ਤੋਂ ਕਰ ਦਿੱਤਾ ਇਨਕਾਰ ਐਲਾਨ ਕਰਦੇ ਹੀ ਵਧਿਆ ਮਹਿੰਗਾਈ ਦਾ ਖਤਰਾ !

ਟਰੰਪ ਨੇ ਜੰਗ ਖਤਮ ਕਰਨ ਤੋਂ ਕਰ ਦਿੱਤਾ ਇਨਕਾਰ ਐਲਾਨ ਕਰਦੇ ਹੀ ਵਧਿਆ ਮਹਿੰਗਾਈ ਦਾ ਖਤਰਾ !

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਈਰਾਨ ਨੂੰ ਲੈ ਕੇ ਦਿੱਤੇ ਗਏ ਤਿੱਖੇ ਬਿਆਨਾਂ ਤੋਂ ਬਾਅਦ ਨਿਵੇਸ਼ਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਇਸ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਵਿਕਵਾਲੀ ਦੇਖਣ ਨੂੰ ਮਿਲੀ ਅਤੇ ਸੈਂਸੈਕਸ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ।

ਬਾਜ਼ਾਰ ਵਿੱਚ ਆਈ ਇਸ ਗਿਰਾਵਟ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਪੱਛਮੀ ਏਸ਼ੀਆ ਵਿੱਚ ਵੱਧਦਾ ਭੂ-ਰਾਜਨੀਤਿਕ ਤਣਾਅ ਮੰਨਿਆ ਜਾ ਰਿਹਾ ਹੈ। ਜਦੋਂ ਵੀ ਜੰਗ ਜਾਂ ਟਕਰਾਅ ਦੀ ਸੰਭਾਵਨਾ ਵਧਦੀ ਹੈ ਤਾਂ ਨਿਵੇਸ਼ਕ ਜੋਖ਼ਿਮ ਵਾਲੀਆਂ ਸੰਪਤੀਆਂ ਤੋਂ ਦੂਰੀ ਬਣਾਉਣ ਲੱਗਦੇ ਹਨ, ਜਿਸ ਦਾ ਸਿੱਧਾ ਅਸਰ ਸ਼ੇਅਰ ਬਾਜ਼ਾਰ 'ਤੇ ਪੈਂਦਾ ਹੈ।

NNNNNNNNNNN

ਉੱਥੇ ਹੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲਿਆ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਪੱਛਮੀ ਏਸ਼ੀਆ ਵਿੱਚ ਤਣਾਅ ਹੋਰ ਵਧਦਾ ਹੈ ਜਾਂ ਹੋਰਮੁਜ਼ ਜਲਡਮਰੂਮੱਧ ਰਾਹੀਂ ਤੇਲ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਤਾਂ ਵਿਸ਼ਵ ਪੱਧਰ 'ਤੇ ਤੇਲ ਦੀਆਂ ਕੀਮਤਾਂ ਹੋਰ ਵੱਧ ਸਕਦੀਆਂ ਹਨ।ਦੂਜੇ ਪਾਸੇ ਸੋਨੇ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ। ਵਿਸ਼ਲੇਸ਼ਕਾਂ ਦੇ ਅਨੁਸਾਰ ਕੁਝ ਨਿਵੇਸ਼ਕਾਂ ਨੇ ਆਪਣੇ ਹੋਰ ਨਿਵੇਸ਼ਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਸੋਨੇ ਵਿੱਚੋਂ ਵੀ ਪੈਸਾ ਕੱਢਿਆ, ਜਿਸ ਕਾਰਨ ਕੀਮਤਾਂ 'ਤੇ ਦਬਾਅ ਬਣਿਆ। ਨਾਲ ਹੀ ਮਹਿੰਗਾਈ ਅਤੇ ਬਿਆਜ ਦਰਾਂ ਨੂੰ ਲੈ ਕੇ ਬਣੀ ਅਣਿਸ਼ਚਿਤਤਾ ਨੇ ਵੀ ਸੋਨੇ ਦੇ ਬਾਜ਼ਾਰ ਨੂੰ ਪ੍ਰਭਾਵਿਤ ਕੀਤਾ।

ਟਰੰਪ ਦਾ ਬਿਆਨ:

ਡੋਨਾਲਡ ਟਰੰਪ ਨੇ ਕਿਹਾ ਕਿ ਉਹ ਈਰਾਨ ਨਾਲ ਕਿਸੇ ਨਵੇਂ ਸਮਝੌਤੇ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਨੇ ਈਰਾਨੀ ਨੇਤ੍ਰਿਤਵ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਹੁਣ ਉਹ ਕਿਸੇ ਨਵੀਂ ਡੀਲ ਦੀ ਉਮੀਦ ਨਹੀਂ ਰੱਖਦੇ। ਟਰੰਪ ਦੇ ਇਸ ਬਿਆਨ ਨੇ ਵਿਸ਼ਵ ਬਾਜ਼ਾਰਾਂ ਵਿੱਚ ਅਣਿਸ਼ਚਿਤਤਾ ਨੂੰ ਹੋਰ ਵਧਾ ਦਿੱਤਾ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਦਾ ਮੁੱਖ ਟੀਚਾ ਈਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਹੈ। ਉਨ੍ਹਾਂ ਨੇ ਨਾਟੋ (NATO) 'ਤੇ ਵੀ ਨਾਰਾਜ਼ਗੀ ਜਤਾਉਂਦਿਆਂ ਦੋਸ਼ ਲਗਾਇਆ ਕਿ ਗਠਜੋੜ ਨੇ ਈਰਾਨ ਖ਼ਿਲਾਫ਼ ਅਮਰੀਕਾ ਦਾ ਪੂਰਾ ਸਾਥ ਨਹੀਂ ਦਿੱਤਾ। ਟਰੰਪ ਨੇ ਆਪਣੇ ਬਿਆਨ ਦੌਰਾਨ ਈਰਾਨ ਨੂੰ "ਦੁਨੀਆ ਦਾ ਸਭ ਤੋਂ ਵੱਡਾ ਅੱਤਵਾਦ ਦਾ ਸਮਰਥਕ ਦੇਸ਼" ਵੀ ਕਰਾਰ ਦਿੱਤਾ।

 

ਇਸ ਤੋਂ ਪਹਿਲਾਂ ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਦਾਅਵਾ ਕੀਤਾ ਸੀ ਕਿ ਉਸ ਨੇ ਈਰਾਨ ਦੇ 80 ਤੋਂ ਵੱਧ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਹਨ। ਅਮਰੀਕਾ ਦਾ ਕਹਿਣਾ ਹੈ ਕਿ ਇਹ ਕਾਰਵਾਈ ਹੋਰਮੁਜ਼ ਜਲਡਮਰੂਮੱਧ ਵਿੱਚ ਜਹਾਜ਼ਾਂ 'ਤੇ ਹੋਏ ਹਮਲਿਆਂ ਦੇ ਜਵਾਬ ਵਜੋਂ ਕੀਤੀ ਗਈ।

ਇਨ੍ਹਾਂ ਘਟਨਾਵਾਂ ਤੋਂ ਬਾਅਦ ਪੂਰੀ ਦੁਨੀਆ ਦੀ ਨਜ਼ਰ ਹੁਣ ਅਮਰੀਕਾ ਅਤੇ ਈਰਾਨ ਦੇ ਅਗਲੇ ਕਦਮਾਂ 'ਤੇ ਟਿਕੀ ਹੋਈ ਹੈ। ਜੇਕਰ ਇਹ ਟਕਰਾਅ ਹੋਰ ਵਧਦਾ ਹੈ ਤਾਂ ਇਸ ਦਾ ਅਸਰ ਨਾ ਸਿਰਫ਼ ਸ਼ੇਅਰ ਬਾਜ਼ਾਰ, ਸਗੋਂ ਕੱਚੇ ਤੇਲ ਦੀਆਂ ਕੀਮਤਾਂ, ਸੋਨੇ ਦੇ ਭਾਅ ਅਤੇ ਵਿਸ਼ਵ ਅਰਥਵਿਵਸਥਾ 'ਤੇ ਵੀ ਪੈ ਸਕਦਾ ਹੈ..

ਫਿਲਹਾਲ ਨਿਵੇਸ਼ਕਾਂ ਦੀਆਂ ਨਜ਼ਰਾਂ ਅਮਰੀਕਾ-ਈਰਾਨ ਵਿਚਾਲੇ ਅਗਲੇ ਕੂਟਨੀਤਿਕ ਜਾਂ ਫੌਜੀ ਕਦਮਾਂ 'ਤੇ ਟਿਕੀਆਂ ਹੋਈਆਂ ਹਨ। ਜੇਕਰ ਤਣਾਅ ਹੋਰ ਵਧਦਾ ਹੈ ਤਾਂ ਇਸ ਦਾ ਅਸਰ ਸ਼ੇਅਰ ਬਾਜ਼ਾਰ, ਕੱਚੇ ਤੇਲ, ਸੋਨੇ ਅਤੇ ਵਿਸ਼ਵ ਅਰਥਵਿਵਸਥਾ 'ਤੇ ਹੋਰ ਵੀ ਗਹਿਰਾ ਪੈ ਸਕਦਾ ਹੈ।

Related Posts