ਹੁਣ ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਦੇ ਘਰ ‘ਤੇ ਫਾਇਰਿੰਗ, ਭਾਰਤ ‘ਤੇ ਭੜਕੇ ਖਾਲਿਸਤਾਨੀ

ਹੁਣ ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਦੇ ਘਰ ‘ਤੇ ਫਾਇਰਿੰਗ, ਭਾਰਤ ‘ਤੇ ਭੜਕੇ ਖਾਲਿਸਤਾਨੀ

Hardeep Singh Nijhar

Hardeep Singh Nijhar

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਬਰਕਰਾਰ ਹੈ। ਇਸ ਦੌਰਾਨ ਕੈਨੇਡਾ ‘ਚ ਨਿੱਝਰ ਦੇ ਕਰੀਬੀ ਦੋਸਤ ਦੇ ਘਰ ‘ਤੇ ਜ਼ਬਰਦਸਤ ਗੋਲ਼ੀਬਾਰੀ ਹੋਈ। ਨਿੱਝਰ ਦੀ 18 ਜੂਨ ਨੂੰ ਕੈਨੇਡਾ ਦੇ ਹੀ ਬ੍ਰਿਟਿਸ਼ ਕੋਲੰਬੀਆ ਦੇ ਸਰੀ ‘ਚ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਮੀਡੀਆ ਦਾ ਕਹਿਣਾ ਹੈ ਕਿ ਹਰਦੀਪ ਸਿੰਘ ਨਿੱਝਰ ਦੇ ਕਰੀਬੀ ਰਿਸ਼ਤੇਦਾਰ ਦਾ ਨਾਂ ਸਿਮਰਨਜੀਤ ਸਿੰਘ ਹੈ

ਜਿਸ ਦੇ ਘਰ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਵੀਰਵਾਰ ਸਵੇਰੇ ਵਾਪਰੀ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸਿਮਰਨਜੀਤ ਸਿੰਘ ਦੇ ਘਰ ਦੇ ਬਾਹਰ ਖੜ੍ਹੀ ਕਾਰ ‘ਚ ਵੀ ਗੋਲ਼ੀਆਂ ਲੱਗੀਆਂ ਹਨ ਤੇ ਉਸ ਨੂੰ ਨੁਕਸਾਨ ਪਹੁੰਚਿਆ ਹੈ।

ਇਸ ਤੋਂ ਇਲਾਵਾ ਘਰ ਦੀਆਂ ਕੰਧਾਂ ‘ਤੇ ਵੀ ਗੋਲ਼ੀਆਂ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ। ਕੈਨੇਡੀਅਨ ਪੁਲਿਸ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕਿਹਾ, ‘ਇਹ ਗੋਲੀਬਾਰੀ ਸਾਊਥ ਸਰੀ ‘ਚ ਸਿਮਰਨਜੀਤ ਸਿੰਘ ਦੇ ਘਰ ‘ਤੇ ਹੋਈ।’ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ‘ਚ ਕੋਈ ਜ਼ਖ਼ਮੀ ਨਹੀਂ ਹੋਇਆ।

READ ALSO:ਗ੍ਰਿਫ਼ਤਾਰ ਕੀਤੇ ਗਏ ਤਿੰਨ ਭਾਰਤੀਆਂ ਨੂੰ ਅਮਰੀਕਾ ਹਵਾਲੇ ਕਰੇਗਾ ਕੈਨੇਡਾ, ਡਰੱਗਜ਼ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਹਨ ਸਬੰਧ

ਤੁਹਾਨੂੰ ਦੱਸ ਦੇਈਏ ਕਿ ਖਾਲਿਸਤਾਨ ਸਮਰਥਕ ਗਰੁੱਪ ਭਾਰਤ ‘ਤੇ ਅਜਿਹੇ ਹਮਲਿਆਂ ਨੂੰ ਅੰਜਾਮ ਦੇਣ ਦਾ ਦੋਸ਼ ਲਗਾਉਂਦੇ ਰਹੇ ਹਨ। ਇੰਨਾ ਹੀ ਨਹੀਂ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਵੀ ਹਾਲ ਹੀ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੀ ਗੱਲ ਕਹੀ ਸੀ।

Hardeep Singh Nijhar

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ